ਦੋ ਨੌਜਵਾਨ ਪਿਸਟਲ ਸਮੇਤ ਕਾਬੂ
ਮੋਟਰਸਾਈਕਲ ਸਵਾਰ ਦੋ ਨੌਜਵਾਨ ਪਿਸਟਲ ਸਮੇਤ ਕਾਬੂ
Publish Date: Thu, 12 Mar 2026 07:37 PM (IST)
Updated Date: Fri, 13 Mar 2026 04:10 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਖਾਲੜਾ ਦੀ ਪੁਲਿਸ ਪਾਰਟੀ ਨੇ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਪਿਸਟਲ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਏਐੱਸਆਈ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਮਾੜੀਮੇਘਾ ਵਿਖੇ ਨਾਕੇਬੰਦੀ ਕਰਕੇ ਵਾਹਨਾ ਦੀ ਚੈਕਿੰਗ ਕਰ ਰਹੇ ਸੀ। ਇਸੇ ਦੌਰਾਨ ਬਿਨਾ ਨੰਬਰ ਦੇ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇਕ ਪਿਸਟਲ ਅਤੇ ਮੈਗਜੀਨ ਤੋਂ ਇਲਾਵਾ ਇਕ ਮੋਬਾਈਲ ਫੋਨ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਫੜ੍ਹੇ ਗਏ ਨੌਜਵਾਨਾਂ ਦੀ ਪਛਾਣ ਜਸ਼ਨਦੀਪ ਸਿੰਘ ਜਸ਼ਨ ਪੁੱਤਰ ਸੁਖਦੇਵ ਸਿੰਘ ਵਾਸੀ ਭੁੱਚਰ ਕਲਾਂ ਵਜੋਂ ਹੋਈ ਹੈ, ਜਿਨ੍ਹਾਂ ਖਿਲਾਫ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।