ਨਸ਼ਾ ਕਰਦਾ ਨੌਜਵਾਨ ਗ੍ਰਿਫ਼ਤਾਰ
ਤਰਨਤਾਰਨ ਪੁਲਿਸ ਨੇ ਨਸ਼ਾ ਕਰਦਾ ਨੌਜਵਾਨ ਕੀਤਾ ਕਾਬੂ
Publish Date: Thu, 12 Mar 2026 07:40 PM (IST)
Updated Date: Fri, 13 Mar 2026 04:10 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਨਸ਼ਾ ਕਰਦੇ ਇਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਿਸਦੇ ਖਿਲਾਫ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐੱਸਆਈ ਸੁਖਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਪਿੰਡ ਝੰਡੇਰ ਦੇ ਭੱਠੇ ਕੋਲ ਪੁੱਜੇ ਤਾਂ ਇਕ ਨੌਜਵਾਨ ਜਿਸਦੀ ਪਛਾਣ ਸ਼ਮਸ਼ੇਰ ਸਿੰਘ ਸ਼ੇਰਾ ਪੁੱਤਰ ਹਰਬੰਸ ਸਿੰਘ ਵਾਸੀ ਅਲਾਵਲਪੁਰ ਵਜੋਂ ਹੋਈ ਹੈ, ਨੂੰ ਨਸ਼ਾ ਕਰਦਿਆਂ ਗ੍ਰਿਫਤਾਰ ਕੀਤਾ। ਜਿਸ ਕੋਲੋਂ ਲਾਈਟਰ, ਸਿਲਵਰ ਪੰਨੀ ਤੇ ਪੇਪਰ ਰੋਲ ਬਰਾਮਦ ਹੋਇਆ।