ਹਥਿਆਰਾਂ ਨਾਲ ਸ਼ੋਸ਼ਲ ਮੀਡੀਆ ’ਤੇ ਵੀਡੀਓ ਪਾਈ, ਕੇਸ ਦਰਜ
ਹਥਿਆਰਾਂ ਨਾਲ ਸ਼ੋਸ਼ਲ ਮੀਡੀਆ ’ਤੇ ਵੀਡੀਓ ਪਾਈ, ਕੇਸ ਦਰਜ
Publish Date: Thu, 19 Mar 2026 07:15 PM (IST)
Updated Date: Fri, 20 Mar 2026 04:14 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਪੱਟੀ : ਹੱਥ ’ਚ ਬੰਦੂਕਾਂ ਲੈ ਕੇ ਸ਼ੋਸ਼ਲ ਮੀਡੀਆ ਉਪਰ ਵੀਡੀਓ ਪਾਉਣ ਦੇ ਕਥਿਤ ਦੋਸ਼ ਹੇਠ ਥਾਣਾ ਸਦਰ ਪੱਟੀ ਦੀ ਪੁਲਿਸ ਨੇਇਕ ਜਣੇ ਖਿਲਾਫ਼ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਪਰਮਜੀਤ ਸਿੰਘ ਨੇ ਦੱਸਿਆ ਉਹ ਪੁਲਿਸ ਪਾਰਟੀ ਸਮੇਤ ਪੂਨੀਆਂ ਪਿੰਡ ਦੇ ਅੱਡੇ ’ਤੇ ਮੌਜੂਦ ਸਨ। ਇਸੇ ਦੌਰਾਨ ਸੂਚਨਾ ਮਿਲੀ ਕਿ ਦਿਲਬਾਗ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਮਾਣੇਕੇ ਨੇ ਆਪਣੇ ਹੱਥ ਵਿਚ ਦੋ ਬੰਦੂਕਾਂ ਲੈ ਕੇ ਸ਼ੋਸ਼ਲ ਮੀਡੀਆ ’ਤੇ ਵੀਡੀਓ ਪੋਸਟਾਂ ਪਾ ਰਿਹਾ ਹੈ। ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦਿਲਬਾਗ ਸਿੰਘ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ ਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ।