ਨੌਜਵਾਨ ਦੇਸੀ ਪਿਸਤੌਲ ਤੇ ਕਾਰਤੂਸਾਂ ਸਣੇ ਕਾਬੂ
ਕਾਰ ਸਵਾਰ ਨੌਜਵਾਨ ਦੇਸੀ ਪਿਸਤੋਲ ਤੇ ਕਾਰਤੂਸਾਂ ਸਣੇ ਕਾਬੂ
Publish Date: Thu, 26 Mar 2026 07:35 PM (IST)
Updated Date: Fri, 27 Mar 2026 04:08 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਖਡੂਰ ਸਾਹਿਬ ਇਲਾਕੇ ਵਿਚ ਨਾਕੇਬੰਦੀ ਦੌਰਾਨ ਹਾਂਡਾ ਸਿਟੀ ਕਾਰ ਵਿਚ ਸਵਾਰ ਇਕ ਨੌਜਵਾਨ ਨੂੰ ਦੇਸੀ ਪਿਸਟਲ ਤੇ ਕਾਰਤੂਸ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਖਡੂਰ ਸਾਹਿਬ ਦੇ ਬੀਬੀ ਅਮਰੋ ਜੀ ਗੇਟ ਕੋਲ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸੇ ਦੌਰਾਨ ਖਡੂਰ ਸਾਹਿਬ ਕਸਬੇ ਵਲੋਂ ਇਕ ਹਾਂਡਾ ਸਿਟੀ ਕਾਰ ਨੰਬਰ ਡੀਐੱਲ3ਸੀ ਬੀਏ 4136 ਆਉਂਦੀ ਦਿਖਾਈ ਦਿੱਤੀ। ਕਾਰ ਚਾਲਕ ਨੇ ਨਾਕਾ ਵੇਖ ਗੱਡੀ ਰੋਕੀ ਅਤੇ ਉੱਤਰ ਕੇ ਭੱਜਣ ਲੱਗਾ। ਜਿਸ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 32 ਬੋਰ ਦਾ ਦੇਸੀ ਪਿਸਟਲ, ਮੈਗਜੀਨ ਅਤੇ 6 ਕਾਰਤੂਸ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਫੜੇ ਗਏ ਨੌਜਵਾਨ ਦੀ ਪਛਾਣ ਰਣਜੋਧ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਸੰਘਰ ਕੋਟ ਵਜੋਂ ਹੋਈ ਹੈ। ਜਿਸਦੇ ਖਿਲਾਫ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।