ਹੈਰੋਇਨ ਸਮੇਤ ਮੁਲਜ਼ਮ ਕਾਬੂ
ਹੈਰੋਇਨ ਸਮੇਤ ਖੇਮਕਰਨ ਪੁਲਿਸ ਨੇ ਇਕ ਕਾਬੂ ਕੀਤਾ
Publish Date: Thu, 26 Mar 2026 07:36 PM (IST)
Updated Date: Fri, 27 Mar 2026 04:09 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਖੇਮਕਰਨ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਕੋਲੋਂ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਜਗਦੀਸ਼ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਕਲਸ ਪਿੰਡ ਦੇ ਸੂਏ ਕੋਲ ਪੁੱਜੇ ਤਾਂ ਇਕ ਨੌਜਵਾਨ ਜਿਸਦੀ ਪਛਾਣ ਅਰਸ਼ਦੀਪ ਸਿੰਘ ਪੁੱਤਰ ਰਾਜ ਸਿੰਘ ਵਾਸੀ ਮਸਤਗੜ ਵਜੋਂ ਹੋਈ, ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ 4.82 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫੜੇ ਗਏ ਨੌਜਵਾਨ ਖਿਲਾਫ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ।