ਹੈਰੋਇਨ ਤੇ ਡਰੱਗ ਮਨੀ ਸਮੇਤ ਮੁਲਜ਼ਮ ਗ੍ਰਿਫ਼ਤਾਰ
ਹੈਰੋਇਨ ਅਤੇ ਡਰੱਗ ਮਨੀ ਸਮੇਤ ਪੁਲਿਸ ਨੇ ਕੀਤਾ ਇਕ ਕਾਬੂ
Publish Date: Thu, 26 Mar 2026 07:38 PM (IST)
Updated Date: Fri, 27 Mar 2026 04:09 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਸਰਹਾਲੀ ਕਲਾਂ : ਥਾਣਾ ਸਰਹਾਲੀ ਅਧੀਨ ਆਉਂਦੀ ਚੌਕੀ ਨੌਸ਼ਹਿਰਾ ਪਨੂੰਆਂ ਦੀ ਪੁਲਿਸ ਪਾਰਟੀ ਨੇ ਇਕ ਨੌਜਵਾਨ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਚੌਕੀ ਨੌਸ਼ਹਿਰਾ ਪਨੂੰਆਂ ਦੇ ਏਐੱਸਆਈ ਵਰਿਆਮ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਐੱਫਸਾਈਆਈ ਦੇ ਨੌਸ਼ਹਿਰਾ ਪਨੂੰਆਂ ਸਥਿਤ ਗੁਦਾਮਾਂ ਕੋਲ ਪੁੱਜੇ ਤਾਂ ਪੈਦਲ ਆ ਰਹੇ ਇਕ ਨੌਜਵਾਨ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕੀਤਾ। ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਅਤੇ 300 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਗੁਰਜੰਟ ਸਿੰਘ ਪੁੱਤਰ ਤੀਰਥ ਰਾਮ ਵਾਸੀ ਪੱਟੀ ਵਜੋਂ ਪਛਾਣੇ ਗਏ ਉਕਤ ਨੌਜਵਾਨ ਵਿਰੁੱਧ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਥਾਣਾ ਸਰਹਾਲੀ ਵਿਚ ਕੇਸ ਦਰਜ ਕਰ ਲਿਆ ਗਿਆ ਹੈ।