ਹੈਰੋਇਨ ਸਮੇਤ ਦੋ ਕਾਬੂ
ਹੈਰੋਇਨ ਸਮੇਤ ਦੋ ਕਾਬੂ, ਇਕ ਹੋਰ ਦੀ ਭਾਲ ਜਾਰੀ
Publish Date: Thu, 23 Apr 2026 07:43 PM (IST)
Updated Date: Fri, 24 Apr 2026 04:10 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਲੰਘੀ ਦੇਰ ਸ਼ਾਮ ਗਸ਼ਤ ਮੌਕੇ ਦੋ ਜਣਿਆਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਦੋਂਕਿ ਉਕਤ ਲੋਕਾਂ ਨੂੰ ਹੈਰੋਇਨ ਦੇਣ ਵਾਲੇ ਦੀ ਵੀ ਪੁਲਿਸ ਨੇ ਪਛਾਣ ਕਰਕੇ ਤਿੰਨਾਂ ਖਿਲਾਫ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਏਐੱਸਆਈ ਅਰਜਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਇੰਡਸਟਰੀ ਇਲਾਕੇ ਵਿਚ ਪੁੱਜੇ ਤਾਂ ਕਣਕ ਵਾਲੇ ਗੁਦਾਮ ਦੇ ਕੋਲੋਂ ਦੋ ਵਿਅਕਤੀਆਂ ਜਿਨ੍ਹਾਂ ਦੀ ਪਛਾਣ ਲਵਪ੍ਰੀਤ ਸਿੰਘ ਭਿੱਚ ਅਤੇ ਵਿਕਰਮਜੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਗੋਇੰਦਵਾਲ ਸਾਹਿਬ ਵਜੋਂ ਹੋਈ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 5.55 ਗ੍ਰਾਮ ਹੈਰੋਇਨ ਬਰਾਮਦ ਹੋਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਉਕਤ ਲੋਕਾਂ ਨੇ ਦੱਸਿਆ ਕਿ ਇਹ ਹੈਰੋਇਨ ਉਨ੍ਹਾਂ ਨੂੰ ਸ਼ਮਸ਼ੇਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਗੋਇੰਦਵਾਲ ਸਾਹਿਬ ਨੇ ਦਿੱਤੀ ਹੈ। ਜਿਸਦੇ ਚੱਲਦਿਆਂ ਸ਼ਮਸ਼ੇਰ ਸਿੰਘ ਨੂੰ ਵੀ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ ਤੇ ਉਸਦੀ ਗ੍ਰਿਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।