ਨਾਜਾਇਜ਼ ਸ਼ਰਾਬ ਵੇਚਣ ਜਾਂਦਾ ਕਾਬੂ
ਨਜਾਇਜ਼ ਸ਼ਰਾਬ ਵੇਚਣ ਜਾਂਦਾ ਬਾਈਕ ਸਵਾਰ ਇਕ ਕਾਬੂ
Publish Date: Thu, 23 Apr 2026 07:56 PM (IST)
Updated Date: Fri, 24 Apr 2026 04:10 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਵੇਚਣ ਜਾਂਦਿਆਂ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਮੌਕੇ ਘੋੜਾ ਚੌਂਕ ਵਿਚ ਮੌਜੂਦ ਸਨ। ਇਸੇ ਦੌਰਾਨ ਸੂਚਨਾ ਮਿਲੀ ਕਿ ਦਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪੱਤੀ ਸਹਿਜਰੇ ਕੀ ਚੋਹਲਾ ਸਾਹਿਬ ਮੋਟਰਸਾਈਕਲ ਨੰਬਰ ਪੀਬੀ02 ਏਡਬਲਿਯੂ 8953 ’ਤੇ ਸਵਾਰ ਹੋ ਕੇ ਚੋਹਲਾ ਸਾਹਿਬ ਤੋਂ ਗੰਡੀਵਿੰਡ ਵੱਲ ਨਜਾਇਜ਼ ਸ਼ਰਾਬ ਵੇਚਣ ਜਾ ਰਿਹਾ ਹੈ। ਉਨ੍ਹਾਂ ਨੇ ਸੂਚਨਾ ਦੇ ਆਧਾਰ ’ਤੇ ਨਾਕੇਬੰਦੀ ਕਰ ਕੇ ਦਵਿੰਦਰ ਸਿੰਘ ਨੂੰ 30 ਹਜਾਰ ਮਿਲੀਲੀਟਰ ਸ਼ਰਾਬ ਸਣੇ ਕਾਬੂ ਕਰ ਲਿਆ, ਜਿਸਦੇ ਖਿਲਾਫ ਆਬਕਾਰੀ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।