ਪੱਤਰ ਪ੍ਰੇਰਕ, ਤਰਨਤਾਰਨ : ਨਾਬਾਲਗਾ ਨੂੰ ਘਰੋਂ ਬਹਾਨੇ ਨਾਲ ਸੱਦ ਕੇ ਘਰ 'ਚ ਜਬਰੀ ਰੱਖਣ ਤੇ ਛੇੜਛਾੜ ਕਰਨ ਦੇ ਕਥਿਤ ਦੋਸ਼ 'ਚ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਤਿੰਨ ਲੋਕਾਂ ਦੇ ਖਿਲਾਫ ਕੇਸ ਦਰਜ ਕੀਤਾ ਹੈ। ਮੁਲਜ਼ਮ ਅਜੇ ਫਰਾਰ ਦੱਸੇ ਜਾ ਰਹੇ ਹਨ।

ਨਬਾਲਿਗਾ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ ਉਸ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਉਹ ਆਪਣੇ ਦਾਦੇ ਦੇ ਘਰ ਰਹਿੰਦੀ ਹੈ। ਸਵੇਰ ਦੇ ਸਮੇਂ ਉਹ ਮੇਜਰ ਸਿੰਘ ਦੇ ਘਰ ਦੁੱਧ ਲੈਣ ਗਈ ਸੀ। ਇਸ ਦੌਰਾਨ ਉਸ ਨੂੰ ਪਰਮਜੀਤ ਕੌਰ ਪਤਨੀ ਚਰਨਜੀਤ ਸਿੰਘ ਵਾਸੀ ਵਾਰਡ ਨੰਬਰ 11 ਪੱਟੀ ਬਹਾਨਾ ਲਗਾ ਕੇ ਆਪਣੇ ਨਾਲ ਘਰ ਲੈ ਗਈ। ਜਿੱਥੇ ਪਰਮਜੀਤ ਕੌਰ ਅਤੇ ਉਸ ਦੇ ਪਤੀ ਨੇ ਉਸ ਨੂੰ ਜਬਰੀ ਆਪਣੇ ਘਰ ਵਿਚ ਰੱਖਿਆ। ਇਸ ਦੌਰਾਨ ਉਨ੍ਹਾਂ ਦੇ ਘਰ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਜਰਨੈਲ ਸਿੰਘ ਵਾਸੀ ਤਰਨਤਾਰਨ ਵੀ ਆ ਗਿਆ ਜਿਸ ਨੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਉਹ ਕਿਸੇ ਤਰ੍ਹਾਂ ਪਰਮਜੀਤ ਕੌਰ ਦੇ ਘਰੋਂ ਆ ਗਈ ਤੇ ਸਾਰੀ ਘਟਨਾ ਪਰਿਵਾਰ ਦੇ ਮੈਂਬਰਾਂ ਨੂੰ ਦੱਸੀ। ਮਾਮਲੇ ਦੀ ਜਾਂਚ ਕਰ ਰਹੀ ਸਬ ਇੰਸਪੈਕਟਰ ਕਰਮਜੀਤ ਕੌਰ ਨੇ ਦੱਸਿਆ ਕਿ ਪੁਲਿਸ ਨੇ ਪਰਮਜੀਤ ਕੌਰ, ਉਸ ਦੇ ਪਤੀ ਚਰਨਜੀਤ ਸਿੰਘ ਅਤੇ ਹਰਪ੍ਰੀਤ ਹੈਪੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Posted By: Seema Anand