ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼: ਪਾਕਿਸਤਾਨ ਤੋਂ ਅਸਲਾ ਮੰਗਵਾਉਣ ਵਾਲੇ 3 ਕਾਬੂ, 8 ਪਿਸਤੌਲ ਬਰਾਮਦ ਪਾਕਿਸਤਾਨੀ ਸਮੱਗਲਰਾਂ ਨਾਲ ਰਾਬਤਾ ਕਰਕੇ ਵੱਡੀ ਮਾਤਰਾ ਵਿਚ ਹਥਿਆਰ ਮੰਗਵਾਉਣ ਵਾਲੇ ਤਿੰਨ ਜਣਿਆਂ ਨੂੰ ਸੀਆਈਏ ਸਟਾਫ ਦੀ ਪੁਲਿਸ ਨੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਹ ਗ੍ਰਿਫਤਾਰੀ ਉਸ ਵੇਲੇ ਹੋਈ ਜਦੋਂ ਉਕਤ ਤਿੰਨੇ ਜਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਰਹੱਦੀ ਇਲਾਕੇ ਵਿਚ ਘੁੰਮ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਤਿੰਨਾਂ ਜਣਿਆਂ ਕੋਲੋਂ ਸਰਹੱਦ 8 ਪਿਸਟਲ ਵੀ ਬਰਾਮਦ ਹੋਏ ਹਨ।
Publish Date: Wed, 15 Jul 2026 01:26 PM (IST)
Updated Date: Wed, 15 Jul 2026 01:27 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਤਰਨਤਾਰਨ - ਪਾਕਿਸਤਾਨੀ ਸਮੱਗਲਰਾਂ ਨਾਲ ਰਾਬਤਾ ਕਰਕੇ ਵੱਡੀ ਮਾਤਰਾ ਵਿਚ ਹਥਿਆਰ ਮੰਗਵਾਉਣ ਵਾਲੇ ਤਿੰਨ ਜਣਿਆਂ ਨੂੰ ਸੀਆਈਏ ਸਟਾਫ ਦੀ ਪੁਲਿਸ ਨੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਹ ਗ੍ਰਿਫਤਾਰੀ ਉਸ ਵੇਲੇ ਹੋਈ ਜਦੋਂ ਉਕਤ ਤਿੰਨੇ ਜਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਰਹੱਦੀ ਇਲਾਕੇ ਵਿਚ ਘੁੰਮ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਤਿੰਨਾਂ ਜਣਿਆਂ ਕੋਲੋਂ ਸਰਹੱਦ 8 ਪਿਸਟਲ ਵੀ ਬਰਾਮਦ ਹੋਏ ਹਨ।
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਸੀਆਈਏ ਸਟਾਫ ਦੀ ਟੀਮ ਏਐੱਸਆਈ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਰਹੱਦੀ ਇਲਾਕੇ ਵਿਚ ਗਸ਼ਤ ’ਤੇ ਸੀ। ਇਸੇ ਦੌਰਾਨ ਸੂਚਨਾ ਮਿਲੀ ਕਿ ਜਸਕਰਨ ਸਿੰਘ ਕਰਨ ਪੁੱਤਰ ਸਾਹਿਬ ਸਿੰਘ, ਅਰਸ਼ਦੀਪ ਸਿੰਘ ਅਰਸ਼ ਪੁੱਤਰ ਦਲਬੀਰ ਸਿੰਘ ਅਤੇ ਦੀਪਕ ਸਿੰਘ ਢਿੱਲੋਂ ਪੁੱਤਰ ਮਨਦੀਪ ਸਿੰਘ ਤਿੰਨੇ ਵਾਸੀ ਚੂਸਲੇਵੜ੍ਹ ਪਾਕਿਸਤਾਨੀ ਸਮੱਗਲਰਾਂ ਨਾਲਲ ਰਾਬਤਾ ਕਰਕੇ ਸਰਹੱਦ ਪਾਰੋਂ ਹਥਿਆਰ ਤੇ ਗੋਲੀ ਸਿੱਕਾ ਮੰਗਵਾਉਂਦੇ ਹਨ। ਉਨ੍ਹਾਂ ਦੱਸਿਆ ਕਿ ਉਕਤ ਲੋਕਾਂ ਦੇ ਸਰਹੱਦੀ ਇਲਾਕੇ ਵਿਚ ਹੋਣ ਦੀ ਸੂਚਨਾ ਵੀ ਹੱਥ ਲੱਗੀ ਸੀ। ਜਿਸਦੇ ਚੱਲਦਿਆਂ ਪੁਲਿਸ ਟੀਮ ਨੇ ਬਾਸਰਕੇ ਪਿੰਡ ਦੇ ਇਲਾਕੇ ਵਿਚ ਨਾਕੇਬੰਦੀ ਕਰ ਲਈ।
ਐੱਸਐੱਸਪੀ ਨੇ ਦੱਸਿਆ ਕਿ ਇਸੇ ਦੌਰਾਨ ਮੋਟਰਸਾਈਕਲ ਨੰਬਰ ਪੀਬੀ02 ਸੀਟੀ 2293 ’ਤੇ ਸਵਾਰ ਉਕਤ ਤਿੰਨੇ ਜਣੇ ਪੁਲਿਸ ਦੇ ਹੱਥੇ ਚੜ੍ਹ ਗਏ। ਜਿਨ੍ਹਾਂ ਦੀ ਤਲਾਸ਼ੀ ਦੌਰਾਨ 8 ਪਿਸਟਲ ਸਣੇ ਮੈਗਜੀਨ ਬਰਾਮਦ ਹੋਏ। ਐੱਸਐੱਸਪੀ ਲਾਂਬਾ ਨੇ ਦੱਸਿਆ ਕਿ ਤਿੰਨਾਂ ਜਣਿਆਂ ਖਿਲਾਫ ਥਾਣਾ ਖਾਲੜਾ ਵਿਚ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ। ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।