- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਿਸ ਦੇ ਹੱਥ ਸੂਚਨਾ ਲੱਗੀ ਸੀ ਕਿ ਸੋਨਾ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਵਾਂ ਤਾਰਾ ਸਿੰਗ ਦੇ ਖੇਤ ਵਿਚ ਪੀਲੇ ਰੰਗ ਦਾ ਪੈਕੇਟ ਤੇ ਟੁੱਟਾ ਡ੍ਰੋਨ ਪਿਆ ਹੈ। ਜਿਸਦੇ ਚੱਲਦਿਆਂ ਥਾਣਾ ਮੁਖੀ ਬਲਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਸਰਹੱਦੀ ਚੌਕੀ ਵਾਂ ’ਤੇ ਤਾਇਨਾਤ ਬੀਐੱਸਐੱਫ ਦੇ ਕੰਪਨੀ ਕਮਾਂਡਰ ਨੂੰ ਵੀ ਸੂਚਿਤ ਕੀਤਾ।

ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਤਰਨਤਾਰਨ। ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਦੇ ਖੇਤਾਂ ਵਿੱਚੋਂ ਸਰਹੱਦ ਪਾਰੋਂ ਆਇਆ ਡ੍ਰੋਨ ਤੇ ਹੈਰੋਇਨ ਦਾ ਪੈਕੇਟ ਬਰਾਮਦ ਹੋਇਆ ਹੈ। ਜਿਸ ਨੂੰ ਕਬਜੇ ਵਿਚ ਲੈ ਕੇ ਥਾਣਾ ਖਾਲੜਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਿਸ ਦੇ ਹੱਥ ਸੂਚਨਾ ਲੱਗੀ ਸੀ ਕਿ ਸੋਨਾ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਵਾਂ ਤਾਰਾ ਸਿੰਗ ਦੇ ਖੇਤ ਵਿਚ ਪੀਲੇ ਰੰਗ ਦਾ ਪੈਕੇਟ ਤੇ ਟੁੱਟਾ ਡ੍ਰੋਨ ਪਿਆ ਹੈ। ਜਿਸਦੇ ਚੱਲਦਿਆਂ ਥਾਣਾ ਮੁਖੀ ਬਲਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਸਰਹੱਦੀ ਚੌਕੀ ਵਾਂ ’ਤੇ ਤਾਇਨਾਤ ਬੀਐੱਸਐੱਫ ਦੇ ਕੰਪਨੀ ਕਮਾਂਡਰ ਨੂੰ ਵੀ ਸੂਚਿਤ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਡੀਜੇਆਈ ਮੈਵਿਸ 4 ਪ੍ਰੋ ਕੰਪਨੀ ਦਾ ਉਕਤ ਟੁੱਟਾ ਡ੍ਰੋਨ ਅਤੇ ਪੀਲੇ ਰੰਗ ਦਾ ਪੈਕੇਟ ਕਬਜੇ ਵਿਚ ਲੈ ਲਿਆ। ਪੈਕੇਟ ਵਿੱਚੋਂ ਅੱਧਾ ਕਿਲੋ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਖੇਪ ਮੰਗਵਾਉਣ ਵਾਲੇ ਵਿਅਕਤੀ ਦੀ ਪਛਾਣ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਜਲਦ ਉਸ ਨੂੰ ਕਾਬੂ ਕਰ ਲਿਆ ਜਾਵੇਗਾ।