v> ਕਿਰਪਾਲ ਸਿੰਘ ਰੰਧਾਵਾ, ਹਰੀਕੇ ਪੱਤਣ : ਥਾਣਾ ਹਰੀਕੇ ਪੱਤਣ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਿਸ ਦੇ ਖਿਲਾਫ਼ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਪੁਲਿਸ ਨੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆ ਥਾਣਾ ਮੁਖੀ ਜਰਨੈਲ ਸਿੰਘ ਸਰਾਂ ਨੇ ਦੱਸਿਆ ਕਿ ਬੂਹ ਪੁਲ ਦੇ ਨਜਦੀਕ ਪੁਲਿਸ ਵੱਲੋਂ ਕੀਤੀ ਨਾਕਾਬੰਦੀ ਦੌਰਾਨ ਸਹਾਇਕ ਥਾਣੇਦਾਰ ਗੁਰਮੁਖ ਸਿੰਘ ਨੇ ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਸਕੱਤਰ ਸਿੰਘ ਉਰਫ ਪੱਪੂ ਪੁੱਤਰ ਤੇਜਾ ਸਿੰਘ ਵਾਸੀ ਧੁੰਨ ਢਾਏ ਵਾਲਾ ਥਾਣਾ ਚੋਹਲਾ ਸਾਹਿਬ ਨੂੰ ਰੋਕਿਆ। ਜਿਸਦੀ ਪੱਟੀ ਦੇ ਡੀਐੱਸਪੀ ਕੰਵਲਪ੍ਰੀਤ ਸਿੰਘ ਮੰਡ ਦੀ ਹਾਜ਼ਰੀ 'ਚ ਉਕਤ ਵਿਅਕਤੀ ਦੇ ਹੱਥ ਵਿਚ ਫੜੀ ਸਟੀਲ ਦੀ ਕੈਨੀ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 1350 ਪਾਬੰਦੀਸ਼ੁਦਾ ਗੋਲੀਆਂ ਮਿਲੀਆਂ। ਇਸ ਤੋਂ ਇਲਾਵਾ ਉਸ ਕੋਲੋਂ 130 ਰੁਪਏ ਵੀ ਬ੍ਰਾਮਦ ਹੋਏ। ਥਾਣਾ ਮੁਖੀ ਨੇ ਦੱਸਿਆ ਕਿ ਐੱਨਡੀਪੀਐੱਸ ਐਕਟ ਦੇ ਨਾਲ -ਨਾਲ ਮੁਲਜ਼ਮ ਵਿਰੁੱਧ ਕਰਫਿਊ ਦੀ ਉਲੰਘਣਾ ਕਰਨ ਦੀਆਂ ਧਰਾਵਾਂ ਵੀ ਲਗਾਈਆਂ ਗਈਆਂ ਹਨ ਤੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Posted By: Sarabjeet Kaur