ਤਰਨਤਾਰਨ ਦੇ ਅਮਰਕੋਟ 'ਚ ਦਿਨ-ਦਿਹਾੜੇ ਵੱਡੀ ਵਾਰਦਾਤ: ਮੈਡੀਕਲ ਸਟੋਰ ਮਾਲਕ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ
ਦੱਸਿਆ ਜਾ ਰਿਹਾ ਹੈ ਕਿ ਦੁਕਾਨ ਦੇ ਮਾਲਕ ਦੀ ਲੱਤ ਵਿਚ ਗੋਲੀ ਸ਼ਰੇ ਲੱਗੇ ਹਨ। ਘਟਨਾ ਦਾ ਪਤਾ ਚੱਲਦਿਆਂ ਹੀ ਡੀਐੱਸਪੀ ਪ੍ਰੀਤਇੰਦਰ ਸਿੰਘ, ਥਾਣਾ ਮੁਖੀ ਇੰਸਪੈਕਟਰ ਬਲਰਾਜ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ।
Publish Date: Sat, 28 Mar 2026 12:01 PM (IST)
Updated Date: Sat, 28 Mar 2026 01:59 PM (IST)
ਪੰਜਾਬੀ ਜਾਗਰਣ ਟੀਮ, ਅਮਰਕੋਟ: ਤਰਨਤਾਰਨ ਦੇ ਕਸਬਾ ਅਮਰਕੋਟ ਵਿਖੇ ਜੱਜ ਮੈਡੀਕਲ ਸਟੋਰ ਨਾਂ ਦੀ ਦੁਕਾਨ ’ਤੇ ਦਿਨ ਦਿਹਾੜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੁਕਾਨ ਦੇ ਮਾਲਕ ਦੀ ਲੱਤ ਵਿਚ ਗੋਲੀ ਛੱਰੇ ਲੱਗੇ ਹਨ। ਘਟਨਾ ਦਾ ਪਤਾ ਚੱਲਦਿਆਂ ਹੀ ਡੀਐੱਸਪੀ ਪ੍ਰੀਤਇੰਦਰ ਸਿੰਘ, ਥਾਣਾ ਮੁਖੀ ਇੰਸਪੈਕਟਰ ਬਲਰਾਜ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਉਕਤ ਮਾਮਲਾ ਫਿਰੌਤੀ ਨਾਲ ਜੁੜਿਆ ਹੈ ਜਾਂ ਕੋਈ ਹੋਰ ਕਾਰਨ ਹੈ, ਫਿਲਹਾਲ ਇਸ ਬਾਰੇ ਪੁਲਿਸ ਵੱਲੋਂ ਅਧਿਕਾਰਤ ਤੌਰ ’ਤੇ ਕੋਈ ਜਾਣਕਾਰੀ ਅਜੇ ਤਕ ਨਹੀਂ ਦਿੱਤੀ ਗਈ। ਹਾਲਾਂਕਿ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।