ਤਰਨਤਾਰਨ ਪੁੱਜੇ ਵਿਸ਼ੇਸ਼ ਨਗਰ ਕੀਰਤਨ ਦਾ ਡੀਸੀ ਨੇ ਕੀਤਾ ਜਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਘਾ ਸਵਾਗਤ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸਜਾਇਆ ਜਾ ਗਿਆ ਵਿਸ਼ੇਸ਼ ਨਗਰ ਕੀਰਤਨ ਸ਼ੁੱਕਰਵਾਰ ਨੂੰ ਤਰਨਤਾਰਨ ਜ਼ਿਲ੍ਹੇ 'ਚ ਦਾਖਲ ਹੋਇਆ।
Publish Date: Fri, 21 Nov 2025 03:06 PM (IST)
Updated Date: Fri, 21 Nov 2025 03:08 PM (IST)
ਜਸਪਾਲ ਸਿੰਘ ਜੱਸੀ, ਪੰਜਾਬੀ ਜਾਗਰਣ, ਤਰਨਤਾਰਨ - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸਜਾਇਆ ਜਾ ਗਿਆ ਵਿਸ਼ੇਸ਼ ਨਗਰ ਕੀਰਤਨ ਸ਼ੁੱਕਰਵਾਰ ਨੂੰ ਤਰਨਤਾਰਨ ਜ਼ਿਲ੍ਹੇ 'ਚ ਦਾਖਲ ਹੋਇਆ।
ਪਿੰਡ ਖ਼ੈਰਦੀਨ ਰਾਹੀਂ ਜ਼ਿਲ੍ਹਾ ਤਰਨ ਤਾਰਨ ਵਿਖੇ ਸੰਗਤਾਂ ਦੇ ਨਾਲ ਡਿਪਟੀ ਕਮਿਸ਼ਨਰ ਰਾਹੁਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਤਰਨ ਤਾਰਨ ਜ਼ਿਲ੍ਹਾ ਪੁਲਿਸ ਵੱਲੋਂ ਗਾਰਡ ਆਫ਼ ਆਨਰ ਵੀ ਪੇਸ਼ ਕੀਤਾ ਗਿਆ।
ਇਸ ਉਪਰੰਤ ਨਗਰ ਕੀਰਤਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਹੁੰਦਾ ਹੋਇਆ ਝਬਾਲ ਚੌਂਕ, ਨੂਰਦੀ, ਤਰਨਤਾਰਨ-ਅੰਮ੍ਰਿਤਸਰ ਬਾਈਪਾਸ ਚੌਂਕ, ਤਰਨਤਾਰਨ ਸ਼ਹਿਰ ਵਿੱਚ ਪੁੱਜਾ। ਜਿੱਥੇ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਰਿਹਾਇਸ਼ ਤੇ ਆਪ ਆਗੂਆਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਸੰਗਤ ਨੂੰ ਫਲਾਂ ਦੇ ਲੰਗਰ ਵਰਤਾਏ।