ਕੱਚਾ ਪੱਕਾ ਪੁਲਿਸ ਨੇ ਬਰਾਮਦ ਕੀਤੀ ਵੱਡੀ ਮਾਤਰਾ ’ਚ ਸ਼ਰਾਬ
ਕੱਚਾ ਪੱਕਾ ਪੁਲਿਸ ਨੇ ਬਰਾਮਦ ਕੀਤੀ ਵੱਡੀ ਮਾਤਰਾ ’ਚ ਸ਼ਰਾਬ
Publish Date: Fri, 20 Mar 2026 08:22 PM (IST)
Updated Date: Sat, 21 Mar 2026 04:14 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਇਕ ਨੌਜਵਾਨ ਕੋਲੋਂ ਵੱਡੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਮਰਗਿੰਦਪੁਰਾ ਮੋੜ ਕੋਲ ਪੁੱਜੇ ਤਾਂ ਹਰਜੀਤ ਸਿੰਘ ਜੀਤਾ ਪੁੱਤਰ ਸੁਖਦੇਵ ਸਿੰਘ ਵਾਸੀ ਮੁਗਲਚੱਕ ਨਾਮਕ ਨੌਜਵਾਨ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕੀਤਾ। ਜਿਸ ਦੇ ਕੋਲੋਂ 18 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਜਿਸਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ।