ਹਰਮੀਤ ਸਿੰਘ ਸੰਧੂ ਨੂੰ ਮੁੜ ਉਮੀਦਵਾਰ ਐਲਾਨੇ ਜਾਣ ’ਤੇ ਸਮਰਥਕਾਂ ਨੇ ਮਨਾਈ ਰੱਜ ਕੇ ਖ਼ੁਸ਼ੀ ਹਰਮੀਤ ਸਿੰਘ ਸੰਧੂ ਨੂੰ ਮੁੜ ਉਮੀਦਵਾਰ ਐਲਾਨੇ ਜਾਣ ’ਤੇ ਸਮਰਥਕਾਂ ਨੇ ਮਨਾਈ ਰੱਜ ਕੇ ਖ਼ੁਸ਼ੀ
Publish Date: Sat, 31 Oct 2026 08:07 PM (IST)
Updated Date: Sat, 31 Oct 2026 08:08 PM (IST)
ਆਤਿਸ਼ਬਾਜ਼ੀ ਚਲਾ ਕੇ ਕੀਤਾ ਜਸ਼ਨ, ਲੱਡੂ ਵੰਡ ਕੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ, ਕੌਂਸਲਰ ਸਰਬਜੀਤ ਸਿੰਘ ਲਾਲੀ ਨੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਆਮ ਆਦਮੀ ਪਾਰਟੀ ਵੱਲੋਂ ਤਰਨ ਤਾਰਨ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਮੁੜ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ’ਤੇ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਸਮਰਥਕਾਂ ਵੱਲੋਂ ਇਕੱਠੇ ਹੋ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਆਤਿਸ਼ਬਾਜ਼ੀ ਚਲਾ ਕੇ ਜਸ਼ਨ ਮਨਾਇਆ ਗਿਆ ਅਤੇ ਲੱਡੂ ਵੰਡ ਕੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਕੌਂਸਲਰ ਸਰਬਜੀਤ ਸਿੰਘ ਲਾਲੀ ਨੇ ਪਾਰਟੀ ਹਾਈਕਮਾਂਡ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਹਰਮੀਤ ਸਿੰਘ ਸੰਧੂ ਨੂੰ ਮੁੜ ਉਮੀਦਵਾਰ ਐਲਾਨਣਾ ਤਰਨ ਤਾਰਨ ਹਲਕੇ ਦੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਲਈ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਸੰਧੂ ਦਾ ਲੰਮਾ ਸਿਆਸੀ ਤਜਰਬਾ ਅਤੇ ਹਲਕੇ ਨਾਲ ਜੁੜਾਅ ਉਨ੍ਹਾਂ ਦੀ ਪਛਾਣ ਹੈ। ਉਹ ਪਹਿਲਾਂ ਵੀ ਚਾਰ ਵਾਰ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰ ਚੁੱਕੇ ਹਨ ਅਤੇ ਮੌਜੂਦਾ ਸਮੇਂ ਤਰਨ ਤਾਰਨ ਹਲਕੇ ਦੇ ਵਿਧਾਇਕ ਵਜੋਂ ਲੋਕਾਂ ਦੀ ਨੁਮਾਇੰਦਗੀ ਕਰ ਰਹੇ ਹਨ। ਸਰਬਜੀਤ ਸਿੰਘ ਲਾਲੀ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਲੀਡਰਸ਼ਿਪ ਵੱਲੋਂ ਹਰਮੀਤ ਸਿੰਘ ਸੰਧੂ ’ਤੇ ਮੁੜ ਭਰੋਸਾ ਪ੍ਰਗਟਾਉਣ ਨਾਲ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਮੂਹ ਅਹੁਦੇਦਾਰ ਅਤੇ ਵਰਕਰ ਇਕਜੁੱਟ ਹੋ ਕੇ ਕੰਮ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਵਰਕਰ ਹੁਣ ਤੋਂ ਹੀ ਸਰਗਰਮ ਹੋ ਕੇ ਲੋਕਾਂ ਤੱਕ ਪਹੁੰਚ ਕਰਨਗੇ। ਉਨ੍ਹਾਂ ਨੇ ਹਰਮੀਤ ਸਿੰਘ ਸੰਧੂ ਦੀ ਉਮੀਦਵਾਰੀ ਦੇ ਸਮਰਥਨ ਵਿੱਚ ਇਕਜੁੱਟਤਾ ਪ੍ਰਗਟਾਉਂਦਿਆਂ 2027 ਵਿੱਚ ਉਨ੍ਹਾਂ ਨੂੰ ਜਿਤਾਉਣ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਚੇਅਰਪਰਸਨ ਰੁਪਿੰਦਰ ਕੌਰ ਸੰਧੂ, ਕੌਂਸਲਰ ਯਾਦਵਿੰਦਰ ਸਿੰਘ ਯਾਦੂ, ਕੌਂਸਲਰ ਸੁਰਿੰਦਰ ਸਿੰਘ ਮੱਲ੍ਹੀ, ਨਰਿੰਦਰ ਸਿੰਘ ਨਾਗੀ, ਜਰਨੈਲ ਸਿੰਘ, ਗੁਰਪ੍ਰੀਤ ਗੋਲਡੀ, ਜਨਰਲ ਸਕੱਤਰ ਅੰਜੂ ਵਰਮਾ, ਮਾਨ ਸਿੰਘ, ਅਮਰਿੰਦਰ ਸਿੰਘ ਨੀਨਾ, ਅਮਰਜੀਤ ਸਿੰਘ ਲਾਡਾ, ਡਾ. ਐੱਨ.ਪੀ. ਸਿੰਘ, ਡਾ. ਮਨਜਿੰਦਰ ਸਿੰਘ, ਸਤਨਾਮ ਸਿੰਘ ਘਈ, ਜਸਪ੍ਰੀਤ ਸਿੰਘ ਮੋਮ, ਰੁਪਿੰਦਰ ਕੌਰ ਢਿੱਲੋਂ, ਗੁਰਦੇਵ ਸਿੰਘ ਰਿੰਕੂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਸਨ।