ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਸੁਰਸਿੰਘ ਵਾਲਿਆਂ ਦੀ ਬਰਸੀ 19 ਨੂੰ
ਰੈਣ ਸੁਬਾਈ ਧਾਰਮਿਕ ਸਮਾਗਮ ਦਾ ਟਾਈਮ ਟੀਵੀ ’ਤੇ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। 19 ਜਨਵਰੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।
Publish Date: Wed, 14 Jan 2026 07:34 PM (IST)
Updated Date: Thu, 15 Jan 2026 04:10 AM (IST)

ਕਾਰਜ ਸਿੰਘ ਬਿੱਟੂ•,ਪੰਜਾਬੀ ਜਾਗਰਣ, ਸੁਰਸਿੰਘ : ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਦਰੋ ਘਰੋਂ ਵਰਸਾਏ ਬਹਾਦਰ ਬਾਬਾ ਬਿਧੀ ਚੰਦ ਸਾਹਿਬ ਜੀ ਦੇ ਗਿਆਰ੍ਹਵੇਂ ਜਾਨਸ਼ੀਨ ਤੇ ਸਿੱਖ ਪੰਥ ਦੀ ਸਤਿਕਾਰਤ ਸ਼ਖਸੀਅਤ ਸ੍ਰੋਮਣੀ ਪੰਥ ਸੇਵਕ ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਸੁਰ ਸਿੰਘ ਵਾਲਿਆਂ ਦੀ 12ਵੀਂ ਬਰਸੀ 19 ਜਨਵਰੀ ਨੂੰ ਦਲ ਪੰਥ ਦੇ ਹੈੱਡ ਕੁਆਰਟਰ ਗੁਰਦੁਆਰਾ ਸ੍ਰੀ ਛਾਉਣੀ ਸਾਹਿਬ ਨਗਰ ਸੁਰ ਸਿੰਘ ਵਿਖੇ ਬਾਬਾ ਬਿਧੀ ਚੰਦ ਸੰਪਰਦਾਇ ਦਲ ਦੇ ਮੌਜ਼ੂਦਾ ਮੁਖੀ ਮਹਾਂਪੁਰਖ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੀ ਅਗਵਾਈ ਹੇਠ ਸ਼ਰਧਾ ਪੂਰਵਕ ਮਨਾਈ ਜਾ ਰਹੀ ਹੈ। 17 ਜਨਵਰੀ ਨੂੰ ਸਕੂਲੀ ਬੱਚਿਆਂ ਦੇ ਧਾਰਮਿਕ ਮੁਕਾਬਲੇ ਹੋਣਗੇ। 18 ਜਨਵਰੀ ਨੂੰ ਰੈਣ ਸੁਬਾਈ ਕੀਰਤਨ ਸਮਾਗਮ ਚ ਪੰਥ ਪ੍ਰਸਿੱਧ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਜਸ ਨਾਲ ਨਿਹਾਲ ਕਰਨਗੇ। ਇਸ ਰੈਣ ਸੁਬਾਈ ਧਾਰਮਿਕ ਸਮਾਗਮ ਦਾ ਟਾਈਮ ਟੀਵੀ ’ਤੇ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। 19 ਜਨਵਰੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਬਾਬਾ ਬਿਧੀ ਚੰਦ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਧਾਰਮਿਕ ਸਮਾਗਮ ਚ ਸਿੰਘ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ, ਸਮੂਹ ਸੰਤ ਮਹਾਂਪੁਰਖ ਸੇਵਾ ਪੰਥੀ, ਨਿਰਮਲੇ ਸੰਤ ਮਹਾਂਪੁਰਸ਼, ਉਦਾਸੀਨ ਸੰਪਰਦਾਇ ਦੇ ਮੁਖੀ ਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਪਹੁੰਚਣਗੀਆਂ ਤੇ ਬਾਬਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ। ਇਸ ਮੌਕੇ ਬਾਬਾ ਬਿਧੀ ਚੰਦ ਸੰਪਰਦਾਇ ਦਲ ਦੇ ਸੇਵਾਦਾਰਾਂ ਵਲੋਂ ਸੰਗਤਾਂ ਦੀ ਆਮਦ ਨੂੰ ਲੈ ਕੇ ਰਿਹਾਇਸ਼, ਲੰਗਰ ਤੇ ਸ਼ਰਧਾਲੂਆਂ ਦੀ ਆਓ ਭਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।