ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਕੀਤੀ ਜੀਵਨ ਲੀਲਾ ਸਮਾਪਤ; ਪਿੰਡ ਕੱਲਾ 'ਚ ਸੋਗ ਦੀ ਲਹਿਰ
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਰਿਵਾਰਕ ਮੈਂਬਰਾਂ ਤੇ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਨੌਜਵਾਨ ਦਿਲਾਵਰ ਸਿੰਘ ਜ਼ਮੀਨ ਦੀ ਖੇਤੀ ਕਰ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ, ਜੋ ਕਰਜ਼ੇ ਤੋਂ ਪਰੇਸ਼ਾਨ ਸੀ। ਉਨ੍ਹਾਂ ਕਿਹਾ ਕਿ ਅੱਜ ਸਵੇਰੇ ਨੌਜਵਾਨ ਨੇ ਆਪਣੇ ਘਰ ਦੇ ਕਮਰੇ 'ਚ ਵੜ ਕੇ ਆਪਣੇ ਆਪ ਨੂੰ ਗੋਲ਼ੀ ਮਾਰ ਲਈ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
Publish Date: Fri, 08 May 2026 04:52 PM (IST)
Updated Date: Fri, 08 May 2026 04:55 PM (IST)
ਗੁਰਬਰਿੰਦਰ ਸਿੰਘ, ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਕੱਲਾ ਦੇ ਵਸਨੀਕ ਨੌਜਵਾਨ ਦਿਲਾਵਰ ਸਿੰਘ ਪੁੱਤਰ ਸਵਰਗਵਾਸੀ ਸੁਰਜੀਤ ਸਿੰਘ (32) ਸਾਲ ਨੇ ਕਰਜ਼ੇ ਤੋਂ ਪਰੇਸ਼ਾਨ ਹੋਣ ਕਾਰਨ ਆਪਣੇ ਆਪ ਨੂੰ ਗੋਲ਼ੀ ਮਾਰਨ ਨਾਲ ਜੀਵਨਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਰਿਵਾਰਕ ਮੈਂਬਰਾਂ ਤੇ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਨੌਜਵਾਨ ਦਿਲਾਵਰ ਸਿੰਘ ਜ਼ਮੀਨ ਦੀ ਖੇਤੀ ਕਰ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ, ਜੋ ਕਰਜ਼ੇ ਤੋਂ ਪਰੇਸ਼ਾਨ ਸੀ। ਉਨ੍ਹਾਂ ਕਿਹਾ ਕਿ ਅੱਜ ਸਵੇਰੇ ਨੌਜਵਾਨ ਨੇ ਆਪਣੇ ਘਰ ਦੇ ਕਮਰੇ 'ਚ ਵੜ ਕੇ ਆਪਣੇ ਆਪ ਨੂੰ ਗੋਲ਼ੀ ਮਾਰ ਲਈ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਮਾਮਲੇ ਸਬੰਧੀ ਪੁਲਿਸ ਠਾਣਾ ਗੋਇੰਦਵਾਲ ਸਾਹਿਬ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।