ਪ੍ਰਤਾਪ ਸਿੰਘ, ਤਰਨਤਾਰਨ : ਜ਼ਮੀਨ ਦੇ ਤਬਾਦਲੇ ਦੇ ਜਾਅਲੀ ਦਸਤਾਵੇਜ ਤਿਆਰ ਕਰਵਾ ਕੇ ਜ਼ਮੀਨ ਦਾ ਇੰਤਕਾਲ ਕਰਵਾਉਣ ਤੇ ਬੈਂਕ ਤੋਂ ਕਰਜਾ ਲੈਣ ਦੇ ਕਥਿਤ ਦੋਸ਼ 'ਚ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਤਿੰਨ ਭਰਾਵਾਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਮੁਲਜ਼ਮਾਂ 'ਚ ਇਕ ਨੰਬਰਦਾਰ ਵੀ ਦੱਸਿਆ ਜਾ ਰਿਹਾ ਹੈ। ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਨਿਰਵੈਲ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਸਰਹਾਲੀ ਖੁਰਦ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ ਨੰਬਰਦਾਰ ਮਨਜੀਤ ਸਿੰਘ ਪੁੱਤਰ ਬਲਬੀਰ ਸਿੰਘ, ਉਸ ਦੇ ਭਰਾ ਸਤਨਾਮ ਸਿੰਘ ਅਤੇ ਹਰਜਿੰਦਰ ਸਿੰਘ ਵਾਸੀ ਸਰਹਾਲੀ ਖੁਰਦ ਨੇ ਜਮੀਨ ਦੇ ਤਬਾਦਲੇ ਦੇ ਜਾਅਲੀ ਦਸਤਾਵੇਜ ਸਬ ਰਜਿਸਟਰਾਰ ਦਫਤਰ ਤਰਨਤਾਰਨ 'ਚੋਂ ਤਿਆਰ ਕਰਵਾ ਕੇ ਧੋਖੇ ਨਾਲ ਜ਼ਮੀਨ ਦਾ ਇੰਤਕਾਲ ਕਰਵਾ ਲਿਆ। ਇਨ੍ਹਾਂ ਹੀ ਨਹੀਂ ਉਕਤ ਲੋਕਾਂ ਨੇ ਕੁਝ ਜ਼ਮੀਨ ਤੇ ਯੂਨੀਅ ਬੈਂਕ 'ਚੋਂ ਕਰਜਾ ਲੈ ਲਿਆ। ਜਾਂਚ ਅਧਿਕਾਰੀ ਏਐਸਆਈ ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਨੇ ਜਾਂਚ ਉਪਰੰਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Posted By: Amita Verma