ਅਵਾਰਾ ਕੁੱਤਿਆਂ ਨੂੰ ਕੰਟਰੋਲ ਕਰਨ ਲਈ ਈਓ ਨੂੰ ਦਿੱਤਾ ਮੰਗ ਪੱਤਰ
ਆਮ ਲੋਕਾਂ ਨੂੰ ਰੋਜ਼ਾਨਾ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਸਤੇ ਪਾਰਟੀ ਦੇ ਸਮੂਹ ਮੈਂਬਰਾਂ ਤੇ 550 ਦੇ ਕਰੀਬ ਸ਼ਹਿਰ ਨਿਵਾਸੀਆਂ ਦੇ ਦਸਤਖਤ ਕਰਵਾ ਕੇ ਮੰਗ ਪੱਤਰ ਦਿੱਤਾ ਗਿਆ।
Publish Date: Mon, 19 Jan 2026 05:10 PM (IST)
Updated Date: Tue, 20 Jan 2026 04:07 AM (IST)
ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਸ਼ਹਿਰ ਦੀਆ ਸੜਕਾਂ ਤੇ ਵੱਖ-ਵੱਖ ਕਾਲੋਨੀਆਂ ’ਚ ਅਵਾਰਾ ਕੁੱਤਿਆਂ ਦੇ ਝੁੰਡ ਤੋਂ ਆਮ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਤੇ ਉਨ੍ਹਾਂ ਦੇ ਵੱਢਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਲੋਕ ਲਹਿਰ ਪਾਰਟੀ ਦਾ ਵਫ਼ਦ ਪਾਰਟੀ ਦੇ ਕੌਮੀ ਪ੍ਰਧਾਨ ਗੁਰਜੀਤ ਸਿੰਘ ਅਰੋਡ਼ਾ ਦੀ ਅਗਵਾਈ ਹੇਠ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਕਮਲਜੀਤ ਸਿੰਘ ਗਿੱਲ ਨੂੰ ਉਨ੍ਹਾਂ ਦੇ ਦਫਤਰ ਵਿਖੇ ਮਿਲਿਆ। ਉਨ੍ਹਾਂ ਨੇ ਆਮ ਲੋਕਾਂ ਨੂੰ ਰੋਜ਼ਾਨਾ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਸਤੇ ਪਾਰਟੀ ਦੇ ਸਮੂਹ ਮੈਂਬਰਾਂ ਤੇ 550 ਦੇ ਕਰੀਬ ਸ਼ਹਿਰ ਨਿਵਾਸੀਆਂ ਦੇ ਦਸਤਖਤ ਕਰਵਾ ਕੇ ਮੰਗ ਪੱਤਰ ਦਿੱਤਾ ਗਿਆ। ਜਿਸ ’ਚ ਪ੍ਰਸ਼ਾਸਨ ਕੋਲੋਂ ਅਵਾਰਾ ਕੁੱਤਿਆਂ ਕਾਰਨ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਤੇ ਅਵਾਰਾ ਕੁੱਤਿਆਂ ਨੂੰ ਪਕੜ ਕੇ ਪੱਕੇ ਤੌਰ ’ਤੇ ਡਾਗ ਸ਼ੈਲਟਰ ’ਚ ਭੇਜ ਕੇ ਲੋਕਾਂ ਨੂੰ ਨਿਜਾਤ ਦਿਵਾਈ ਜਾਵੇ।
ਇਸ ਮੌਕੇ ਪਾਰਟੀ ਪ੍ਰਧਾਨ ਗੁਰਜੀਤ ਸਿੰਘ ਅਰੋਡ਼ਾ ਤੋਂ ਇਲਾਵਾ ਬਲਦੇਵ ਸਿੰਘ ਸ਼ਹਿਰੀ ਪ੍ਰਧਾਨ, ਠੇਕੇਦਾਰ ਅਮਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ, ਹੰਸ ਰਾਜ ਚੌਧਰੀ ਸੀਨੀਅਰ ਆਗੂ, ਐਡਵੋਕੇਟ ਆਦੇਸ਼ ਅਗਨੀਹੋਤਰੀ ਪ੍ਰਧਾਨ ਲੀਗਲ ਸੈੱਲ, ਕੇਵਲ ਕ੍ਰਿਸ਼ਨ, ਸਕੱਤਰ ਸੁਖਜਿੰਦਰ ਸਿੰਘ ਕਾਕਾ, ਕਵਲਜੀਤ ਸਿੰਘ ਕਾਨਪੁਰ ਸੀਨੀਅਰ ਆਗੂ ਹਾਜ਼ਰ ਸਨ।