ਜਮਹੂਰੀ ਕਿਸਾਨ ਸਭਾ ਪੰਜਾਬ ਨੇ ਕਮੇਟੀ ਦਾ ਗਠਨ ਕੀਤਾ
ਉਨ੍ਹਾਂ ਸਰਕਾਰ ਦੀਆਂ ਨੀਤੀਆਂ ਵਿਰੁੱਧ ਨਿੱਡਰ ਹੋ ਕੇ ਲਾਮਬੰਦ ਹੋਣ ਦਾ ਸੱਦਾ ਦਿੱਤਾ ਅਤੇ ਇਕਾਈ ਦੀ ਚੋਣ ਦਾ ਪੈਨਲ ਹਾਜ਼ਰੀਨ ਲੋਕਾਂ ਵਿਚ ਰੱਖਿਆ।
Publish Date: Wed, 07 Jan 2026 05:40 PM (IST)
Updated Date: Thu, 08 Jan 2026 04:03 AM (IST)

ਪੱਤਰ ਪ੍ਰੇਰਕ•,ਪੰਜਾਬੀ ਜਾਗਰਣ, ਤਰਨਤਾਰਨ : ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਪਿੰਡ ਬਾਲਾਚੱਕ ਵਿਖੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਭਰਵੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਨਿਰਮਲ ਸਿੰਘ ਨੇ ਕੀਤੀ। ਮੀਟਿੰਗ ਨੂੰ ਸਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਦੀ ਮੋਦੀ ਸਰਕਾਰ ਕਿਸਾਨਾਂ ਮਜ਼ਦੂਰਾਂ ਦੇ ਹਿੱਤਾਂ ਵਿਰੁੱਧ ਕੰਮ ਕਰ ਰਹੀ ਹੈ ਅਤੇ ਕਾਰਪੋਰੇਟਾਂ ਦੇ ਹਿੱਤਾਂ ਅਤੇ ਮੁਨਾਫਿਆਂ ਲਈ ਕੰਮ ਕਰ ਰਹੀ ਹੈ। ਇਸੇ ਨੀਤੀ ਤਹਿਤ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕੀਤਾ ਜਾ ਰਿਹਾ। ਬਿਜਲੀ ਐਕਟ 2025, ਬੀਜ ਸੋਧ ਬਿੱਲ ਲਿਆਂਦਾ ਜਾ ਰਿਹਾ ਹੈ ਅਤੇ ਕਿਰਤੀਆਂ ਦੇ ਹੱਕ ਦੇ ਕਾਨੂੰਨ ਬਦਲ ਕੇ ਚਾਰ ਕੋਡ ਲਿਆਂਦੇ ਗਏ ਹਨ। ਕੰਮ ਦਿਹਾੜੀ 8 ਘੰਟੇ ਤੋਂ 12 ਘੰਟੇ ਕੀਤੀ ਗਈ ਹੈ ਅਤੇ ਮਨਰੇਗਾ ਕਾਨੂੰਨ ਖਤਮ ਕਰ ਦਿੱਤਾ ਗਿਆ ਹੈ। ਸਮੁੱਚੀ ਲੋਕ ਵਿਰੋਧੀ ਨੀਤੀ ਵਿਰੁੱਧ 16 ਜਨਵਰੀ ਨੂੰ ਡੀਸੀ ਦਫ਼ਤਰਾਂ ਤੇ ਐੱਸਕੇਐੱਮ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ ਨੇ ਭਗਵੰਤ ਸਿੰਘ ਮਾਨ ਸਰਕਾਰ ਦੀ ਤਿੱਖੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਪਿੰਡ-ਪਿੰਡ ਧੱਕੇਸ਼ਾਹੀਆਂ ਕੀਤੀਆਂ ਜਾ ਰਹੀਆ ਹਨ ਅਤੇ ਫਜ਼ੂਲ ਖਰਚਿਆਂ ਰਾਹੀਂ ਪੰਜਾਬ ਦਾ ਖਜਾਨਾ ਲੁੱਟ ਰਹੀ ਹੈ ਅਤੇ ਪੰਜਾਬ ਸਿਰ ਕਰਜੇ ਦਾ ਭਾਰ ਵਧਾ ਰਹੀ ਹੈ। ਉਨ੍ਹਾਂ ਸਰਕਾਰ ਦੀਆਂ ਨੀਤੀਆਂ ਵਿਰੁੱਧ ਨਿੱਡਰ ਹੋ ਕੇ ਲਾਮਬੰਦ ਹੋਣ ਦਾ ਸੱਦਾ ਦਿੱਤਾ ਅਤੇ ਇਕਾਈ ਦੀ ਚੋਣ ਦਾ ਪੈਨਲ ਹਾਜ਼ਰੀਨ ਲੋਕਾਂ ਵਿਚ ਰੱਖਿਆ। ਇਸ ਵਿਚ ਸਰਵ ਸੰਮਤੀ ਨਾਲ ਨਿਰਮਲ ਸਿੰਘ ਪ੍ਰਧਾਨ, ਗੁਰਜੰਟ ਸਿੰਘ, ਸੁਰਜੀਤ ਸਿੰਘ ਮੀਤ ਪ੍ਰਧਾਨ, ਰਣਜੀਤ ਸਿੰਘ ਜਨਰਲ ਸਕੱਤਰ, ਕਸ਼ਮੀਰ ਸਿੰਘ ਸਹਾਇਕ ਸਕੱਤਰ, ਸਤਨਾਮ ਸਿੰਘ ਪ੍ਰਚਾਰ ਸਕੱਤਰ, ਕੁਲਵੰਤ ਸਿੰਘ ਖਜਾਨਚੀ ਚੁਣੇ ਗਏ ਅਤੇ ਗੁਰਮੀਤ ਸਿੰਘ, ਸਵਿੰਦਰ ਸਿੰਘ, ਜਗਦੀਸ਼ ਸਿੰਘ, ਨਿਰਮਲ ਸਿੰਘ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ, ਹਰਬੰਸ ਸਿੰਘ, ਸੁਖਦੇਵ ਸਿੰਘ, ਦਿਲਬਾਗ ਸਿੰਘ, ਕਰਨਦੀਪ ਸਿੰਘ, ਜਸ਼ਨਦੀਪ ਸਿੰਘ ਕਮੇਟੀ ਮੈਂਬਰ ਚੁਣੇ ਗਏ। ਨਵ ਨਿਯੁਕਤ ਹੋਏ ਪ੍ਰਧਾਨ ਨਿਰਮਲ ਸਿੰਘ ਨੇ ਆਏ ਲੋਕਾਂ ਦਾ ਧੰਨਵਾਦ ਕੀਤਾ।