ਮਲੇਸ਼ੀਆ ਦੀ ਪੇਨਾਂਗ ਸਟੇਟ ਦੇ ਉੱਪ ਮੁੱਖ ਮੰਤਰੀ ਪਰਿਵਾਰ ਸਣੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਹੋਏ ਨਤਮਸਤਕ, ਮੈਨੇਜਰ ਹਰਜਿੰਦਰ ਸਿੰਘ ਪੱਟੀ ਨੇ ਸਟਾਫ ਸਮੇਤ ਕੀਤਾ ਸਨਮਾਨ
ਮਲੇਸ਼ੀਆ ਦੀ ਪੇਨਾਂਗ ਸਟੇਟ ਦੇ ਉੱਪ ਮੁੱਖ ਮੰਤਰੀ ਜਗਦੀਸ਼ ਸਿੰਘ ਦੇਊ ਐਤਵਾਰ ਨੂੰ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਨਤਮਸਤਕ ਹੋਣ ਲਈ ਪੁੱਜੇ। ਉਹ ਪਿਛਲੇ ਸਾਲ ਵੀ ਇਥੇ ਆਏ ਸਨ ਅਤੇ ਇਸ ਵਾਰ ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਗੁਰੂ ਘਰ ਵਿਚ ਹਾਜ਼ਰੀ ਭਰੀ।
Publish Date: Sun, 11 Jan 2026 07:33 PM (IST)
Updated Date: Sun, 11 Jan 2026 07:37 PM (IST)
ਜਸਪਾਲ ਸਿੰਘ ਜੱਸੀ,•ਪੰਜਾਬੀ ਜਾਗਰਣ, ਤਰਨਤਾਰਨ : ਮਲੇਸ਼ੀਆ ਦੀ ਪੇਨਾਂਗ ਸਟੇਟ ਦੇ ਉੱਪ ਮੁੱਖ ਮੰਤਰੀ ਜਗਦੀਸ਼ ਸਿੰਘ ਦੇਊ ਐਤਵਾਰ ਨੂੰ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਨਤਮਸਤਕ ਹੋਣ ਲਈ ਪੁੱਜੇ। ਉਹ ਪਿਛਲੇ ਸਾਲ ਵੀ ਇਥੇ ਆਏ ਸਨ ਅਤੇ ਇਸ ਵਾਰ ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਗੁਰੂ ਘਰ ਵਿਚ ਹਾਜ਼ਰੀ ਭਰੀ।
ਉਨ੍ਹਾਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਜਿੱਥੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ, ਉੱਥੇ ਹੀ ਇਲਾਹੀ ਬਾਣੀ ਦਾ ਕੀਰਤਨ ਵੀ ਸਰਵਰਣ ਕੀਤਾ। ਜਿਸ ਉਪਰੰਤ ਉਹ ਸ੍ਰੀ ਦਰਬਾਰ ਸਾਹਿਬ ਦੇ ਦਫਤਰ ਪੁੱਜੇ, ਜਿੱਥੇ ਮੈਨੇਜਰ ਹਰਜਿੰਦਰ ਸਿੰਘ ਪੱਟੀ ਦੀ ਅਗਵਾਈ ਹੇਠ ਸਮੁੱਚੇ ਸਟਾਫ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ। ਮੈਨੇਜਰ ਪੱਟੀ ਨੇ ਜਗਦੀਸ਼ ਸਿੰਘ ਦੇਊ ਨੂੰ ਸ੍ਰੀ ਦਰਬਾਰ ਸਾਹਿਬ ਦਾ ਚਿੱਤਰ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਤ ਵੀ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਉੱਪ ਮੁੱਖ ਮੰਤਰੀ ਜਗਦੀਸ਼ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰ ’ਚ ਪਹੁੰਚ ਕੇ ਅਸੀਮ ਸ਼ਾਂਤੀ ਮਿਲੀ ਹੈ। ਉਹ ਜਦੋਂ ਪਿਛਲੇ ਸਾਲ ਇੱਥੇ ਆਏ ਸਨ ਤਾਂ ਉਨ੍ਹਾਂ ਦੇ ਮਨ ਨੂੰ ਬਹੁਤ ਸਕੂਨ ਪ੍ਰਾਪਤ ਹੋਇਆ ਸੀ ਤੇ ਉਹ ਇਸੇ ਕਰ ਕੇ ਇਸ ਵਾਰ ਆਪਣੀ ਪਤਨੀ ਤੇ ਪੁੱਤਰ ਨੂੰ ਵੀ ਨਾਲ ਲੈ ਕੇ ਆਏ ਹਨ ਤਾਂ ਜੋ ਉਹ ਵੀ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ। ਇਸ ਮੌਕੇ ਉਨ੍ਹਾਂ ਨਾਲ ਪੁੱਜੀਆਂ ਹੋਰ ਸ਼ਖ਼ਸੀਅਤਾਂ ਨੂੰ ਵੀ ਮੈਨੇਜਰ ਹਰਜਿੰਦਰ ਸਿੰਘ ਨੇ ਸਿਰੋਪਾਓ ਭੇਟ ਕੀਤੇ।