ਜ਼ਿਲ੍ਹਾ ਪੱਧਰੀ ਟਰੇਨਿੰਗ ਦੌਰਾਨ ਤੇਲ ਬੀਜ ਫ਼ਸਲਾਂ ਬਾਰੇ ਦਿੱਤੀ ਗਈ ਵਿਸਥਾਰ ਨਾਲ ਜਾਣਕਾਰੀ
ਕੈਂਪ ਵਿਚ ਨਵਜੋਤ ਸਿੰਘ ਬਰਾੜ ਕੇਵੀਕੇ ਬੂਹ ਤਰਨਤਾਰਨ ਨੇ ਵੀ ਕਿਸਾਨਾਂ ਨਾਲ ਤੇਲ ਬੀਜ ਫ਼ਸਲਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ
Publish Date: Wed, 25 Feb 2026 06:37 PM (IST)
Updated Date: Thu, 26 Feb 2026 04:08 AM (IST)
ਲਵਦੀਪ ਦੇਵਗਨ,•ਪੰਜਾਬੀ ਜਾਗਰਣ, ਹਰੀਕੇ ਪੱਤਣ : ਐੱਨਐੱਮਈਓ ਤੇਲ ਬੀਜ ਸਕੀਮ ਅਧੀਨ ਜ਼ਿਲ੍ਹਾ ਤਰਨਤਾਰਨ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਟਰੇਨਿੰਗ ਲਗਾਈ ਗਈ। ਇਸ ਟਰੇਨਿੰਗ ਵਿਚ ਬਲਾਕ ਖੇਤੀਬਾੜੀ ਅਫ਼ਸਰ ਭੁਪਿੰਦਰ ਸਿੰਘ, ਮਾਲਵਿੰਦਰ ਸਿੰਘ, ਅਮਰਦੀਪ ਸਿੰਘ ਤੋਂ ਇਲਾਵਾ ਵਿਕਰਮ ਸੂਦ ਪ੍ਰੋਜੈਕਟ ਡਾਇਰੈਕਟਰ ਆਤਮਾ ਨੇ ਵੱਡੀ ਗਿਣਤੀ ਵਿਚ ਹਾਜਰ ਕਿਸਾਨਾਂ ਨੂੰ ਤੇਲ ਬੀਜ ਫ਼ਸਲਾਂ ਦੀਆਂ ਕਿਸਮਾਂ ਅਤੇ ਉਨ੍ਹਾਂ ਦੇ ਫਾਇਦਿਆਂ ਬਾਰੇ ਵਿਸ਼ੇਸ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤੇਲ ਬੀਜ ਫ਼ਸਲਾਂ ਅਧੀਨ ਵੱਧ ਤੋਂ ਵੱਧ ਰਕਬਾ ਵਧਾਇਆ ਜਾਵੇ, ਤਾਂ ਜੋ ਰਿਵਾਇਤੀ ਫ਼ਸਲੀ ਚੱਕਰ ਤੋਂ ਬਾਹਰ ਆ ਕੇ ਕਿਸਾਨ ਆਪਣੀ ਆਮਦਨ ਵਿਚ ਵਾਧਾ ਕਰ ਸਕਣ।
ਇਸ ਕੈਂਪ ਵਿਚ ਨਵਜੋਤ ਸਿੰਘ ਬਰਾੜ ਕੇਵੀਕੇ ਬੂਹ ਤਰਨਤਾਰਨ ਨੇ ਵੀ ਕਿਸਾਨਾਂ ਨਾਲ ਤੇਲ ਬੀਜ ਫ਼ਸਲਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਖੇਤੀਬਾੜੀ ਵਿਕਾਸ ਅਫਸਰ ਬਲਾਕ ਪੱਟੀ ਹਰਮਨਦੀਪ ਕੌਰ ਵਲੋਂ ਕਿਸਾਨਾਂ ਨੂੰ ਮਿੱਟੀ ਪਰਖ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਤਰਨਤਾਰਨ ਵਲੋਂ ਕਿਸਾਨਾਂ ਨੂੰ ਕਣਕ ਦੀ ਫ਼ਸਲ ਨੂੰ ਵੱਧ ਰਹੀ ਗਰਮੀ ਦੇ ਪ੍ਰਭਾਵ ਤੋਂ ਬਚਾਉਣ ਲਈ ਐੱਨਪੀਕੇ 13:0:45 ਅਤੇ ਟਿਲਟ ਦੀਆਂ ਕਿੱਟਾਂ ਵੰਡੀਆਂ ਗਈਆਂ।
ਟਰੇਨਿੰਗ ਵਿਚ ਖੇਤੀਬਾੜੀ ਵਿਕਾਸ ਅਫ਼ਸਰ, ਖੇਤੀਬਾੜੀ ਵਿਸਥਾਰ ਅਫ਼ਸਰ ਅਤੇ ਬਲਾਕ ਟੈਕਨਾਲੋਜੀ ਮੈਨੇਜਰ ਆਤਮਾ ਵੀ ਹਾਜਰ ਸਨ। ਕੈਂਪ ਵਿਚ ਹਾਜਰ ਕਿਸਾਨਾਂ ਅਤੇ ਅਧਿਕਾਰੀਆਂ/ਕਰਮਚਾਰੀਆਂ ਲਈ ਚਾਹ ਆਦਿ ਦਾ ਪ੍ਰਬੰਧ ਵੀ ਕੀਤਾ ਗਿਆ।