ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ’ਚ ਪੱਟੀ ਦੇ ਵਿਕਾਸ ਕਾਰਜ ਸ਼ੁਰੂ : ਬਿਕਰਮਜੀਤ ਸਿੰਘ ਸੋਹਲ
‘ਆਪ’ ਸਰਕਾਰ ਦਾ ਮੁੱਖ ਮੰਤਵ ਹੈ ਕਿ ਪੰਜਾਬ ਦਾ ਹਰ ਵਿਅਕਤੀ ਚਾਹੇ ਉਹ ਕਿਸੇ ਵੀ ਵਰਗ ਦਾ ਹੋਵੇ, ਉਸ ਨੂੰ ਆਪਣਾ ਸੁਖੀ ਜੀਵਨ ਬਤੀਤ ਕਰਨ ਲਈ ਮੁੱਢਲੀਆਂ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣ
Publish Date: Tue, 20 Jan 2026 04:12 PM (IST)
Updated Date: Wed, 21 Jan 2026 04:01 AM (IST)

ਬੱਲੂ ਮਹਿਤਾ,•ਪੰਜਾਬੀ ਜਾਗਰਣ, ਪੱਟੀ : ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ’ਦੇ ਰਾਜ ’ਚ ਹਰੇਕ ਵਰਗ ਨੂੰ ਸਹੂਲਤਾਂ ਬਿਨਾਂ ਭੇਦਭਾਵ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ‘ਆਪ’ ਦੇ ਆਗੂ ਬਿਕਰਮਜੀਤ ਸਿੰਘ ਸੋਹਲ ਨੇ ਪੱਟੀ ਦੀ ਵਾਰਡ ਨੰਬਰ 6 ਵਿਖੇ ਗਲੀ ਦੇ ਨਵ-ਨਿਰਮਾਣ ਕਾਰਜ ਸ਼ੁਰੂ ਕਰਵਾਉਣ ਮੌਕੇ ਗੱਲਬਾਤ ਕਰਦਿਆਂ ਕੀਤਾ। ਸੋਹਲ ਨੇ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਪੱਟੀ ਹਲਕੇ ਦਾ ਹਰ ਪੱਖੋਂ ਵਿਕਾਸ ਕਰਵਾ ਰਹੇ ਹਨ ਤੇ ਸਾਰੇ ਸ਼ਹਿਰ ਦੀਆਂ ਗਲੀਆਂ, ਨਾਲੀਆਂ ਪੱਕੀਆਂ ਕਰਵਾਉਣ ਦੇ ਨਾਲ-ਨਾਲ ਸ਼ਹਿਰ ਦੇ ਸੀਵਰੇਜ ਸਿਸਟਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਲੋਕਾਂ ਨੂੰ ਪੀਣ ਲਈ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਕਰੋੜਾਂ ਰੁਪਏ ਖ਼ਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆ ਨੂੰ ਪੂਰਾ ਕੀਤਾ ਜਾ ਰਿਹਾ ਹੈ। ਅੱਜ ਪੱਟੀ ਹਲਕੇ ਦਾ ਹਰੇਕ ਵਰਗ ਇੱਥੋਂ ਤੱਕ ਕਿ ਬੱਚਾ-ਬੱਚਾ ‘ਆਪ’ ਵੱਲੋਂ ਕਰਵਾਏ ਜਾ ਰਹੇ ਸੂਬੇ ਦੇ ਬੇਮਿਸਾਲ ਕਾਰਜਾਂ ਤੇ ਸਕੂਲਾਂ ’ਚ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਆਧੁਨਿਕ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤੋ ਵਾਕਿਫ਼ ਹੈ। ‘ਆਪ’ ਸਰਕਾਰ ਦਾ ਮੁੱਖ ਮੰਤਵ ਹੈ ਕਿ ਪੰਜਾਬ ਦਾ ਹਰ ਵਿਅਕਤੀ ਚਾਹੇ ਉਹ ਕਿਸੇ ਵੀ ਵਰਗ ਦਾ ਹੋਵੇ, ਉਸ ਨੂੰ ਆਪਣਾ ਸੁਖੀ ਜੀਵਨ ਬਤੀਤ ਕਰਨ ਲਈ ਮੁੱਢਲੀਆਂ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣ, ਬੱਚਿਆਂ ਨੂੰ ਸਕੂਲਾਂ ’ਚ ਮਿਆਰੀ ਸਿੱਖਿਆ ਮਿਲੇ ਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਜੋ ਨਸ਼ਿਆਂ ’ਚ ਗੁਲਤਾਨ ਹੋ ਰਹੀ ਹੈ ਨੂੰ ਨਸ਼ਿਆਂ ਦੇ ਦਲਦਲ ’ਚੋਂ ਕੱਢ ਕੇ ਤਰੱਕੀ ਦੇ ਰਾਹ ਪਾਇਆ ਜਾਵੇ, ਇਸ ਲਈ ਸਰਕਾਰ ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਜੋ ਹਰ ਸਮੇਂ ਲੋਕਾਂ ਦੇ ਕੰਮਾਂ ਨੂੰ ਲੈ ਕੇ ਚਿੰਤਤ ਰਹਿੰਦੇ ਹਨ ਤੇ ਹਰੇਕ ਨੂੰ ਮਿਲਦੇ ਹਨ। ਇਸ ਮੌਕੇ ਬਿਕਰਮਜੀਤ ਸਿੰਘ, ਲਖਵਿੰਦਰ ਸਿੰਘ, ਤਲਜਿੰਦਰ ਸਿੰਘ, ਮਨਿੰਦਰ ਸਿੰਘ, ਗੁਰਲਾਲ ਸਿੰਘ, ਕੁਲਵੰਤ ਸਿੰਘ, ਸੰਜੀਵ ਕੁਮਾਰ, ਅੰਮ੍ਰਿਤ, ਨੂਰਦਿਲ, ਹਰਦੇਵ ਸਿੰਘ, ਨੈਸਨਲ ਟੇਲਰ, ਸਲਵਿੰਦਰ ਸਿੰਘ, ਬਲਵੰਤ ਸਿੰਘ ਅਤੇ ਮਨਦੀਪ ਸਿੰਘ ਹਾਜ਼ਰ ਸਨ।