ਜਸਪਾਲ ਸਿੰਘ ਜੱਸੀ, ਤਰਨਤਾਰਨ

ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਰਕਾਰ ਦੇ ਵੱਖ ਵੱਖ ਪੋ੍ਗਰਾਮਾਂ ਦਾ ਜਾਇਜ਼ਾ ਲੈਣ ਲਈ ਨਵ ਨਿਯੁਕਤ ਡਿਪਟੀ ਕਮਿਸ਼ਨਰ 'ਵਾਧੂ ਚਾਰਜ' ਸੰਦੀਪ ਰਿਸ਼ੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਸ਼ੁੱਕਰਵਾਰ ਨੂੰ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨਾਂ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰੀ ਹਦਾਇਤਾਂ ਅਨੁਸਾਰ ਸਮੂਹ ਅਧਿਕਾਰੀ ਤੇ ਮੁਲਾਜ਼ਮ ਨਵੇਂ ਦਫ਼ਤਰੀ ਸਮੇਂ ਅਨੁਸਾਰ ਆਪਣੇ ਦਫ਼ਤਰਾਂ ਵਿਚ ਹਾਜ਼ਰ ਹੋਣਾ ਯਕੀਨੀ ਬਣਾਉਣ। ਉਨਾਂ੍ਹ ਕਿਹਾ ਕਿ ਪਬਲਿਕ ਡੀਿਲੰਗ ਵਾਲੇ ਅਧਿਕਾਰੀ ਰੋਜ਼ਾਨਾ ਲੋਕਾਂ ਨੂੰ ਮਿਲਣ ਲਈ ਆਪਣਾ ਸਮਾਂ ਨਿਸ਼ਚਿਤ ਕਰਨ ਤੇ ਨਿਰਧਾਰਿਤ ਸਮੇਂ ਦੌਰਾਨ ਆਪਣੇ ਦਫ਼ਤਰ ਵਿਚ ਬੈਠ ਕੇ ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਸੁਣਨ।

ਉਨਾਂ੍ਹ ਕਿਹਾ ਕਿ ਪੰਜਾਬ ਸਰਕਾਰ ਦੇ ਪੋ੍ਗਰਾਮ 'ਸਰਕਾਰ ਤੁਹਾਢੇ ਦੁਆਰ' ਤਹਿਤ ਸਮੂਹ ਅਧਿਕਾਰੀ ਲੋਕਾਂ ਵਿਚ ਜਾਣ ਅਤੇ ਉਨਾਂ੍ਹ ਦੀਆਂ ਮੁਸ਼ਕਿਲਾਂ ਸੁਣ ਕੇ ਢੱੁਕਵਾਂ ਹੱਲ ਸਮੇਂ ਸਿਰ ਕਰਨਾ ਯਕੀਨ ਬਣਾਉਣ। ਉਨਾਂ੍ਹ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸਰਕਾਰੀ ਦਫ਼ਤਰਾਂ ਵਿਚ ਆਪਣਾ ਕੰਮ ਕਰਵਾਉਣ ਆਏ ਲੋਕਾਂ ਨੂੰ ਕਿਸੇ ਤਰਾਂ੍ਹ ਦੀ ਕੋਈ ਪਰੇਸ਼ਾਨੀ ਨਾ ਆਵੇ।

ਅੌਰਤਾਂ ਤੇ ਬਜ਼ੁਰਗਾਂ ਦੇ ਕੰਮਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਕੰਮਾਂ, ਮਿੰਨੀ ਜੰਗਲ ਲਗਾਉਣ, ਅੰਮਿ੍ਤ ਸਰੋਵਰ, ਮਗਨਰੇਗਾ, ਿਲੰਕ ਸੜਕਾਂ ਦੇ ਬਰਮ ਪੱਕੇ ਕਰਨਾ, ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ, ਗਊਸ਼ਾਲ ਦੁੱਬਲੀ, ਸਵੱਛ ਭਾਰਤ ਮਿਸ਼ਨ ਗ੍ਰਾਮੀਣ, ਸਕੂਲ ਆਫ਼ ਐਮੀਨੈਂਸ, ਮੁਹੱਲਾ ਕਲੀਨਿਕ, ਓਟ ਕਲੀਨਿਕ ਤੇ ਸ਼ਾਮਲਾਟਾਂ ਤੋਂ ਕਬਜ਼ੇ ਛੁਡਵਾਉਣ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀ ਨਾਲ ਵਿਸਥਾਰ ਪੂਰਵਕ ਚਰਚਾ ਕੀਤੀ।

ਇਸ ਮੌਕੇ ਉਨਾਂ੍ਹ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਨਾਗਰਿਕ ਸੇਵਾਵਾਂ ਵਿਚ ਪੈਡੈਂਸੀ ਨੂੰ ਜਲਦੀ ਤੋਂ ਜਲਦੀ ਖਤਮ ਕੀਤਾ ਜਾਵੇ ਅਤੇ ਲੋਕਾਂ ਨੂੰ ਨਿਰਧਾਰਿਤ ਸਮੇਂ ਵਿਚ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ, ਐੱਸਡੀਐੱਮ ਤਰਨਤਾਰਨ ਰਜਨੀਸ਼ ਅਰੋੜਾ, ਐੱਸਡੀਐੱਮ ਖਡੂਰ ਸਾਹਿਬ ਦੀਪਕ ਭਾਟੀਆ, ਐੱਸਡੀਐੱਮ ਪੱਟੀ ਵਿਪਨ ਭੰਡਾਰੀ, ਸਿਵਲ ਸਰਜਨ ਡਾ. ਗੁਰਪ੍ਰਰੀਤ ਸਿੰਘ ਰਾਏ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਪ੍ਰਰੀਤ ਸਿੰਘ ਗਿੱਲ ਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਜਸਜੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।