ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ: ਸ਼ਹੀਦੀ ਦਿਹਾੜੇ 'ਤੇ ਅੰਮ੍ਰਿਤਸਰ ਵਿਖੇ ਉਮੜਿਆ ਸ਼ਰਧਾ ਦਾ ਸੈਲਾਬ, ਥਾਂ-ਥਾਂ ਲੱਗੀਆਂ ਠੰਢੇ ਜਲ ਦੀਆਂ ਛਬੀਲਾਂ
ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ 420ਵੇਂ ਸ਼ਹੀਦੀ ਦਿਹਾੜੇ ਮੌਕੇ ਗੁਰੂ ਨਗਰੀ ਤਰਨਤਾਰਨ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ‘ਚ ਹਾਜ਼ਰੀ ਭਰੀ। ਸਵੇਰੇ ਤੋਂ ਹੀ ਗੁਰੂ ਘਰ ਵਿੱਚ ਸ਼ਰਧਾਲੂਆਂ ਦੀ ਆਮਦ ਸ਼ੁਰੂ ਹੋ ਗਈ ਅਤੇ ਦਿਨ ਭਰ ਸੰਗਤਾਂ ਦਾ ਆਉਣਾ-ਜਾਣਾ ਜਾਰੀ ਰਿਹਾ। ਦੂਰ-ਦੁਰਾਡੇ ਤੋਂ ਆਈਆਂ ਸੰਗਤਾਂ ਨੇ ਇਸ਼ਨਾਨ ਕਰਕੇ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕੀਤਾ।
Publish Date: Thu, 18 Jun 2026 03:28 PM (IST)
Updated Date: Thu, 18 Jun 2026 03:32 PM (IST)

ਤਰਨਤਾਰਨ : ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ 420ਵੇਂ ਸ਼ਹੀਦੀ ਦਿਹਾੜੇ ਮੌਕੇ ਗੁਰੂ ਨਗਰੀ ਤਰਨਤਾਰਨ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ‘ਚ ਹਾਜ਼ਰੀ ਭਰੀ। ਸਵੇਰੇ ਤੋਂ ਹੀ ਗੁਰੂ ਘਰ ਵਿੱਚ ਸ਼ਰਧਾਲੂਆਂ ਦੀ ਆਮਦ ਸ਼ੁਰੂ ਹੋ ਗਈ ਅਤੇ ਦਿਨ ਭਰ ਸੰਗਤਾਂ ਦਾ ਆਉਣਾ-ਜਾਣਾ ਜਾਰੀ ਰਿਹਾ। ਦੂਰ-ਦੁਰਾਡੇ ਤੋਂ ਆਈਆਂ ਸੰਗਤਾਂ ਨੇ ਇਸ਼ਨਾਨ ਕਰਕੇ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕੀਤਾ।
ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਸਜਾਏ ਗਏ। ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਉੱਚੇ ਆਦਰਸ਼ਾਂ ‘ਤੇ ਚੱਲਣ ਦੀ ਪ੍ਰੇਰਣਾ ਦਿੱਤੀ।
ਤਰਨਤਾਰਨ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੰਗਤਾਂ ਅਤੇ ਸੇਵਾਦਾਰਾਂ ਵੱਲੋਂ ਥਾਂ-ਥਾਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਤਪਦੀ ਗਰਮੀ ਵਿੱਚ ਰਾਹਗੀਰਾਂ ਨੂੰ ਠੰਢਾ ਜਲ ਛਕਾਇਆ ਗਿਆ। ਇਸ ਦੇ ਨਾਲ ਹੀ ਗੁਰੂ ਕੇ ਲੰਗਰ ਵੀ ਲਗਾਤਾਰ ਚੱਲਦੇ ਰਹੇ, ਜਿੱਥੇ ਹਰ ਆਉਣ ਵਾਲੇ ਨੂੰ ਸ਼ਰਧਾ ਨਾਲ ਲੰਗਰ ਛਕਾਇਆ ਗਿਆ।ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਟਰੈਫਿਕ ਪ੍ਰਬੰਧ ਸੁਚੱਜੇ ਢੰਗ ਨਾਲ ਚਲਾਇਆ ਗਿਆ। ਸੇਵਾਦਾਰਾਂ ਨੇ ਵੀ ਆਪਣੀ ਡਿਊਟੀ ਨਿਭਾਉਂਦੇ ਹੋਏ ਸੰਗਤਾਂ ਨੂੰ ਸੁਚਾਰੂ ਢੰਗ ਨਾਲ ਦਰਸ਼ਨ ਕਰਵਾਉਣ ਵਿੱਚ ਯੋਗਦਾਨ ਪਾਇਆ। ਸੰਗਤਾਂ ਨੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ।