ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਨਾ ਸ਼ਲਘਾਯੋਗ ਉਪਰਾਲਾ : ਗੁਰਸੇਵਕ ਸ਼ੇਖ
ਲੋੜਵੰਦ ਪਰਿਵਾਰਾਂ ਦੇ ਕੰਨਿਆ ਦਾਨ ਕਰਨਾ ਸ਼ਲਘਾਯੋਗ ਉਪਰਾਲਾ- ਗੁਰਸੇਵਕ ਸ਼ੇਖ
Publish Date: Sat, 18 Oct 2025 04:39 PM (IST)
Updated Date: Sun, 19 Oct 2025 04:02 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਬਾਕੀਪੁਰ ਵਿਖੇ ਧੰਨ-ਧੰਨ ਬਾਬਾ ਹਰਨਾਮ ਸਿੰਘ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰ੍ਹਾਂ ਨੰਬਰਦਾਰ ਪਰਿਵਾਰ ਵੱਲੋਂ ਅੱਠ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਨਵ ਵਿਆਹ ਜੋੜਿਆਂ ਨੂੰ ਅਸ਼ੀਰਵਾਦ ਦਿੰਦਿਆਂ ਕਿਹਾ ਕੰਨਿਆ ਦਾਨ ਸਭ ਤੋਂ ਮਹਾਨ ਦਾਨ ਹੈ ਅਤੇ ਖਾਸ ਕਰਕੇ ਲੋੜਵੰਦ ਪਰਿਵਾਰਾਂ ਦੀਆਂ ਕੰਨਿਆਵਾਂ ਦੇ ਵਿਆਹ ਕਰਵਾਉਣਾ ਨੰਬਰਦਾਰ ਪਰਿਵਾਰ ਦਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਗੁਰਸੇਵਕ ਸਿੰਘ ਸ਼ੇਖ ਨੇ ਇਸ ਮੌਕੇ ਕਿਹਾ ਕਿ ਪਿੰਡ ਬਾਕੀਪੁਰ ਦੇ ਨੰਬਰਦਾਰ ਪਰਿਵਾਰ ਵੱਲੋਂ ਹਰ ਸਾਲ ਇਹ ਮਹਾਨ ਕਾਰਜ ਸਲਾਨਾ ਮੇਲੇ ਮੌਕੇ ਕੀਤਾ ਜਾਂਦਾ ਹੈ, ਜਿਸ ਲਈ ਉਹ ਵਧਾਈ ਦੇ ਪਾਤਰ ਹਨ। ਉਨ੍ਹਾਂ ਨੇ ਇਸ ਮੌਕੇ ਇਕੱਤਰ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਕਿਸੇ ਨੂੰ ਅਜਿਹੇ ਚੰਗੇ ਕਾਰਜਾਂ ਵਿਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਧੰਨ ਧੰਨ ਬਾਬਾ ਹਰਨਾਮ ਸਿੰਘ ਜੀ ਦੇ ਸਲਾਨਾ ਮੇਲੇ ਮੌਕੇ ਜੁੜੀ ਸੰਗਤ ਨੂੰ ਵੀ ਜੀ ਆਇਆਂ ਆਖਿਆ ਅਤੇ ਕਿਹਾ ਕਿ ਪੰਜਾਬ ਗੁਰੂ, ਪੀਰਾਂ-ਪੈਗੰਬਰਾਂ ਦੀ ਧਰਤੀ ਹੈ ਤੇ ਇਥੇ ਮਨਾਏ ਜਾਣ ਵਾਲੇ ਮੇਲੇ ਪੰਜਾਬ ਦੇ ਸੱਭਿਆਚਾਰ ਦਾ ਹਿੱਸਾ ਹਨ।