ਜਸਪਾਲ ਸਿੰਘ ਜੱਸੀ, ਤਰਨਤਾਰਨ

ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤਕ ਜ਼ਿਲ੍ਹਾ ਤਰਨਤਾਰਨ ਵਿਚ 9 ਲੱਖ 39 ਹਜ਼ਾਰ 932 ਯੋਗ ਨਾਗਰਿਕਾਂ ਨੂੰ 17 ਲੱਖ 13 ਹਾਜ਼ਾਰ 106 ਡੋਜ਼ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ। ਬੁੱਧਵਾਰ ਨੂੰ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਲਗਾਏ ਗਏ ਕੈਂਪਾਂ ਦੌਰਾਨ 2101 ਹੋਰ ਲੋਕਾਂ ਨੂੰ ਕੋਰੋਨਾ ਰੋਕੂ ਡੋਜ਼ ਲਗਾਈ ਗਈ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਯੋਗ ਨਾਗਰਿਕਾਂ ਦੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਹ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਜ਼ਰੂਰ ਲਗਵਾਉਣ।

ਉਨਾਂ੍ਹ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਅੱਜ 781 ਸੈਂਪਲ ਹੋਰ ਲਏ ਗਏ ਹਨ। ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਅੱਜ ਕੀਤੇ ਗਏ 249 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਅੰਮਿ੍ਤਸਰ ਵਿਖੇ ਲੈਬ ਵਿਚ 17 ਮਈ ਨੂੰ ਭੇਜੇ ਗਏ 563 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਵਿਚ ਹੁਣ ਤਕ 10902 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਹੁਣ ਤਕ ਕਰੋਨਾ ਵਾਇਰਸ ਤੋਂ ਪੀੜਤ 10507 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।

ਉਨਾਂ੍ਹ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਵਿਚ ਕੋਵਿਡ-19 ਦੀ ਜਾਂਚ ਲਈ ਹੁਣ ਤਕ ਆਰਟੀਪੀਸੀਆਰ, ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 6 ਲੱਖ 01 ਹਜ਼ਾਰ 721 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 5 ਲੱਖ 87 ਹਜ਼ਾਰ 515 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਤੇ 550 ਦੀ ਰਿਪੋਰਟ ਆਉਣੀ ਬਾਕੀ ਹੈ।

ਉਨਾਂ੍ਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਨਾਂ੍ਹ ਕਿਹਾ ਕਿ ਜ਼ਿਲ੍ਹਾ ਵਾਸੀ ਕੋਵਿਡ-19 ਮਹਾਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਜਨਤਕ ਥਾਵਾਂ 'ਤੇ ਮਾਸਕ ਪਾਉਣ।