ਦਿਲਬਾਗ ਸਿੰਘ ਬਾਠ ਬਣੇ ਐਕਸਾਈਜ ਅਤੇ ਟੈਕਸ਼ੇਸ਼ਨ ਵਿੰਗ ਹਲਕਾ ਤਰਨਤਾਰਨ ਦੇ ਚੇਅਰਮੈਨ
ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਤਰਨਤਾਰਨ ਦੇ ਪ੍ਰਧਾਨ ਦਿਲਬਾਗ ਸਿੰਘ ਬਾਠ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਐਕਸਾਈਜ ਅਤੇ ਟੈਕਸ਼ੇਸ਼ਨ ਵਿੰਗ ਹਲਕਾ ਤਰਨਤਾਰਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ।
Publish Date: Sat, 10 Jan 2026 07:06 PM (IST)
Updated Date: Sun, 11 Jan 2026 04:10 AM (IST)
ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਤਰਨਤਾਰਨ ਦੇ ਪ੍ਰਧਾਨ ਦਿਲਬਾਗ ਸਿੰਘ ਬਾਠ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਐਕਸਾਈਜ ਅਤੇ ਟੈਕਸ਼ੇਸ਼ਨ ਵਿੰਗ ਹਲਕਾ ਤਰਨਤਾਰਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਬਾਠ ਦੀ ਇਸ ਨਿਯੁਕਤੀ ਨਾਲ ਉਨ੍ਹਾਂ ਦੇ ਚਾਹੁਣ ਵਾਲਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸੇ ਦੌਰਾਨ ਆੜ੍ਹਤੀ ਦਿਲਬਾਗ ਸਿੰਘ ਬਾਠ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮੁਨੀਸ਼ ਸਿਸੋਦਿਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਟਰਾਂਸਪੋਰਟ ਮੰਤਰੀ ਅਤੇ ਚੇਅਰਮੈਨ ਆੜ੍ਹਤੀ ਐਸੋਸੀਏਸ਼ਨ ਪੰਜਾਬ ਲਾਲਜੀਤ ਸਿੰਘ ਭੁੱਲਰ, ਹਲਕਾ ਤਰਨਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ, ਚੇਅਰਮੈਨ ਪੰਜਾਬ ਸਟੇਟ ਟਰੇਡਜ਼ ਐਕਸਾਈਜ ਐਂਡ ਟੈਕਸ਼ੈਸ਼ਨ, ਪੰਜਾਬ ਪ੍ਰਧਾਨ ਟਰੇਡ ਵਿੰਗ ਅਨਿਲ ਠਾਕੁਰ, ਸੀਤਲ ਜੁਨੇਜਾ ਟਰੇਡਜ਼ ਕਮਿਸ਼ਨ ਮੈਂਬਰ, ਹਰਮਨਦੀਪ ਸਿੰਘ ਸੋਨੀ ਜ਼ਿਲ੍ਹਾ ਪ੍ਰਧਾਨ ਟਰੇਡ ਵਿੰਗ ਅਤੇ ਸਮੁੱਚੀ ਆਮ ਆਦਮੀ ਪਾਰਟੀ ਲੀਡਰਸ਼ਿਪ ਦਾ ਉਹ ਧੰਨਵਾਦ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।