ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ
ਪਾਰਟੀ ਤੋਂ ਦੂਰ ਹੋਏ ਕਾਂਗਰਸੀ ਆਗੂਆਂ ਨੂੰ ਮੁੜ ਪਾਰਟੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ,
Publish Date: Wed, 21 Jan 2026 07:39 PM (IST)
Updated Date: Thu, 22 Jan 2026 04:12 AM (IST)
ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਅਵਤਾਰ ਸਿੰਘ ਠੇਕੇਦਾਰ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਨੇ ਵਿਸ਼ੇਸ਼ ਮਿਲਣੀ ਕੀਤੀ। ਜਿਸ ਦੌਰਾਨ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਤਰਨਤਾਰਨ ’ਚ ਘਰ ਬੈਠੇ ਸਾਰੇ ਪੁਰਾਣੇ ਕਾਂਗਰਸੀ ਆਗੂਆਂ ਨਾਲ ਨਿੱਜੀ ਤੌਰ ’ਤੇ ਸੰਪਰਕ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਾਰਟੀ ਤੋਂ ਦੂਰ ਹੋਏ ਕਾਂਗਰਸੀ ਆਗੂਆਂ ਨੂੰ ਮੁੜ ਪਾਰਟੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ, ਤਾਂ ਜੋ ਤਰਨਤਾਰਨ ’ਚ ਕਾਂਗਰਸ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋ ਸਕੇ। ਇਸ ਮੌਕੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰਨ ਬਾਰੇ ਵੀ ਵਿਚਾਰ ਕੀਤੀ ਗਈ। ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਤਨੇਜਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਤਰਨਤਾਰਨ ’ਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਾਰੇ ਕਾਂਗਰਸੀ ਆਗੂ ਆਪਸੀ ਭਾਈਚਾਰੇ ਨਾਲ ਰਲ-ਮਿਲ ਕੇ ਇਕਜੁੱਟ ਹੋ ਕੇ ਕੰਮ ਕਰਨਗੇ। ਇਸ ਮੌਕੇ ਬਰਕਤ ਸਿੰਘ ਵੋਹਰਾ, ਤਰਸੇਮ ਕੁਮਾਰ ਤੇ ਬਾਊ ਬਸੰਤ ਲਾਲ ਟਰੱਕਾਂ ਵਾਲੇ ਵੀ ਮੌਜੂਦ ਸਨ।