ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ’ਚ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ
ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਤਰਨਤਾਰਨ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਮੁਕਾਬਲੇ ਡੈਕਲਾਮੇਸ਼ਨ, ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਕਰਵਾਏ ਗਏ
Publish Date: Tue, 03 Feb 2026 03:59 PM (IST)
Updated Date: Wed, 04 Feb 2026 04:02 AM (IST)

ਲਵਦੀਪ ਦੇਵਗਨ,•ਪੰਜਾਬੀ ਜਾਗਰਣ, ਸਰਹਾਲੀ ਕਲਾਂ : ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਦੀ ਸਥਾਪਨਾ ਸੰਨ 1970 ਵਿਚ ਸੰਤ ਬਾਬਾ ਤਾਰਾ ਸਿੰਘ ਜੀ ਵਲੋਂ ਕੀਤੀ ਗਈ ਸੀ। ਕਾਲਜ ਦੇ ਮੌਜੂਦਾ ਸਰਪ੍ਰਸਤ ਸੰਤ ਬਾਬਾ ਸੁੱਖਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਕਾਲਜ ਵਿੱਦਿਆ ਦਾ ਚਾਨਣ ਫੈਲਾਉਣ ਤੋਂ ਇਲਾਵਾ ਇਲਾਕੇ ਵਿਚ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਵੀ ਵਧੀਆ ਢੰਗ ਨਾਲ ਨਿਭਾ ਰਿਹਾ ਹੈ। ਇਲਾਕੇ ਦੀ ਇਸ ਸਿਰਮੌਰ ਸੰਸਥਾ ਦਾ ਉਦੇਸ਼ ਨਾ ਕੇਵਲ ਉੱਚ ਪੱਧਰ ਦੀ ਸਿੱਖਿਆ ਪ੍ਰਦਾਨ ਕਰਨਾ ਹੈ, ਸਗੋਂ ਵਿਦਿਆਰਥੀਆਂ ਦੀ ਬਹੁਪੱਖੀ ਸ਼ਖ਼ਸੀਅਤ ਉਸਾਰੀ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਹੈ। ਇਸੇ ਲੜੀ ਤਹਿਤ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਤਰਨਤਾਰਨ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਮੁਕਾਬਲੇ ਡੈਕਲਾਮੇਸ਼ਨ, ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਭਰ ਦੇ ਰੈਡ ਰਿਬਨ ਕਲੱਬਾਂ ਨੇ ਭਾਗ ਲਿਆ। ਇਹ ਮੁਕਾਬਲੇ ਐੱਚਆਈਵੀ, ਏਡਜ਼, ਖੂਨਦਾਨ, ਟੀਬੀ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਬਚਾਅ ਵਿਸ਼ਿਆਂ ’ਤੇ ਕਰਵਾਏ ਗਏ। ਡੈਕਲਾਮੇਸ਼ਨ ਵਿਚ ਐੱਸਜੀਏਡੀ ਕਾਲਜ ਆਫ਼ ਐਜੂਕੇਸ਼ਨ ਖਡੂਰ ਸਾਹਿਬ ਤੇ ਮਾਝਾ ਕਾਲਜ ਫਾਰ ਵੂਮੈਨ, ਤਰਨਤਾਰਨ ਲਗਾਤਾਰ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਰਹੇ। ਸਲੋਗਨ ਰਾਈਟਿੰਗ ਵਿਚ ਐੱਸਡੀਕਾਲਜ ਆਫ ਐਜੂਕੇਸ਼ਨ ਤਰਨਤਾਰਨ, ਮਾਝਾ ਕਾਲਜ ਫਾਰ ਵੂਮੈਨ ਤਰਨਤਾਰਨ ਤੇ ਐੱਸਜੀਏਡੀ ਕਾਲਜ ਖਡੂਰ ਸਾਹਿਬ ਲਗਾਤਾਰ ਪਹਿਲੇ, ਦੂਜੇ ਤੇ ਤੀਜੇ ਸਥਾਨਾਂ ’ਤੇ ਰਹੇ। ਪੋਸਟਰ ਮੇਕਿੰਗ ਵਿਚ ਐੱਸਜੀਏਡੀ ਕਾਲਜ ਆਫ਼ ਐਜੂਕੇਸ਼ਨ, ਐੱਸਜੀਏਡੀ ਕਾਲਜ ਖਡੂਰ ਸਾਹਿਬ, ਲਗਾਤਾਰ ਪਹਿਲੇ, ਦੂਜੇ ਤੇ ਤੀਜੇ ਸਥਾਨਾਂ ’ਤੇ ਰਹੇ। ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਭਾਗੀਦਾਰਾਂ ਨੂੰ ਪ੍ਰੀਤ ਕੋਹਲੀ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਤਰਨਤਾਰਨ ਤੇ ਕਾਲਜ ਪ੍ਰਿੰਸੀਪਲ ਡਾ. ਜਸਬੀਰ ਸਿੰਘ ਗਿੱਲ ਵਲੋਂ ਟਰਾਫੀਆਂ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ’ਚ ਜੱਜ ਦੀ ਭੂਮਿਕਾ ਪ੍ਰੋਫੈਸਰ ਡਾ. ਰੁਪਿੰਦਰ ਕੌਰ ਐੱਸਜੀਏਡੀ ਗੌਰਮੈਂਟ ਕਾਲਜ, ਤਰਨਤਾਰਨ, ਸ਼ੁਭਨੀਤ ਵਲੋਂ ਬਾਖੂਬੀ ਨਿਭਾਈ ਗਈ। ਪ੍ਰੋਗਰਾਮ ਕੋਆਰਡੀਨੇਟਰ ਡਾ.ਕੰਵਲਪ੍ਰੀਤ ਕੌਰ ਨੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ, ਕਾਲਜ ਪ੍ਰਿੰਸੀਪਲ ਡਾ.ਜਸਬੀਰ ਸਿੰਘ ਗਿੱਲ, ਸਟਾਫ਼ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ’ਚ ਮੰਚ ਸੰਚਾਲਨ ਦੀ ਭੂਮਿਕਾ ਜੈਦੀਪ ਤੇ ਨਵਜੋਤ ਕੌਰ ਨੇ ਨਿਭਾਈ। ਕਾਲਜ ਪ੍ਰਿੰਸੀਪਲ ਡਾ.ਜਸਬੀਰ ਸਿੰਘ ਗਿੱਲ ਨੇ ਇਸ ਕੰਮ ਲਈ ਸਮੁੱਚੇ ਸਟਾਫ਼ ਦੀ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਦੀ ਮੁਕਾਬਲਿਆਂ ਵਿਚ ਭਾਗੀਦਾਰੀ ਲਈ ਹੌਸਲਾ ਅਫ਼ਜਾਈ ਕੀਤੀ।