ਭਾਜਪਾ ਦਫ਼ਤਰ ’ਚ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਆਗੂਆਂ ਨਾਲ ਵੇਖਿਆ ਮਨ ਕੀ ਬਾਤ ਪ੍ਰੋਗਰਾਮ
ਵੱਖ-ਵੱਖ ਸਮਾਜਿਕ ਮੁੱਦਿਆਂ, ਨਵੇਂ ਭਾਰਤ ਦੀ ਨਿਰਮਾਣ ਯਾਤਰਾ ਤੇ ਨਾਗਰਿਕਾਂ ਦੇ ਯੋਗਦਾਨ ਲਈ ਭਾਰਤੀ ਜਨਤਾ ਪਾਰਟੀ ਨੇ ਬਹੁਤ ਹੀ ਸਾਰਥਿਕ ਕਦਮ ਪੁੱਟੇ ਹਨ।
Publish Date: Sun, 26 Apr 2026 07:07 PM (IST)
Updated Date: Mon, 27 Apr 2026 04:16 AM (IST)

ਪੱਤਰ ਪ੍ਰੇਰਕ•,ਪੰਜਾਬੀ ਜਾਗਰਣ, ਤਰਨਤਾਰਨ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਨ ਕੀ ਬਾਤ ਪ੍ਰੋਗਰਾਮ ਦੀ ਲੜੀ ਤਹਿਤ 133ਵਾਂ ਲਾਈਵ ਭਾਸ਼ਣ ਸਵੇਰੇ 11 ਤੋਂ ਸਾਢੇ 11 ਵਜੇ ਤਕ ਦਿੱਤਾ ਗਿਆ। ਜਿਸ ਨੂੰ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੁੱਖ ਦਫ਼ਤਰ ਤਰਨਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪ੍ਰਮੁੱਖ ਆਗੂਆਂ ਸਮੇਤ ਸੁਣਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਚਾਰ ਸੁਨਣ ਤੋਂ ਬਾਅਦ ਸੰਬੋਧਨ ਕਰਦਿਆਂ ਕਿਹਾ ਕਿ ਵੱਖ-ਵੱਖ ਸਮਾਜਿਕ ਮੁੱਦਿਆਂ, ਨਵੇਂ ਭਾਰਤ ਦੀ ਨਿਰਮਾਣ ਯਾਤਰਾ ਤੇ ਨਾਗਰਿਕਾਂ ਦੇ ਯੋਗਦਾਨ ਲਈ ਭਾਰਤੀ ਜਨਤਾ ਪਾਰਟੀ ਨੇ ਬਹੁਤ ਹੀ ਸਾਰਥਿਕ ਕਦਮ ਪੁੱਟੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਨਵੀਨਤਾ ਵੱਲ ਪ੍ਰੇਰਿਤ ਕੀਤਾ ਹੈ ਜਿਸ ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਹੋ ਰਹੀਆਂ ਸਕਾਰਤਮਕ ਪਹਿਲ ਕਦਮੀਆਂ ਨਾਲ ਲੋਕ ਖੁਸ਼ਹਾਲ ਤੇ ਨਵੀਂ ਰੋਸ਼ਨੀ ਵਾਲੀ ਜ਼ਿੰਦਗੀ ਵੱਲ ਵਧ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ’ਚ ਹੁੰਦੀਆਂ ਲੋਕ ਭਲਾਈ, ਸਮਾਜ ਕਲਿਆਣ ਤੇ ਉਦਯੋਗ, ਵਪਾਰ ਤੇ ਸੁਰੱਖਿਆ ਸਬੰਧੀ ਜੋ ਵੀ ਦੇਸ਼ ਦੀ ਮੋਦੀ ਸਰਕਾਰ ਕਰਦੀ ਹੈ ਉਸ ਦੀ ਬਾਰੀਕੀ ਨਾਲ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਰ ਮਹੀਨੇ ਲਾਈਵ ਹੋ ਕੇ ਮਨ ਕੀ ਬਾਤ ਪ੍ਰੋਗਰਾਮ ਤਹਿਤ ਪ੍ਰਦਾਨ ਕੀਤੀ ਜਾਂਦੀ ਹੈ। ਜਿਸ ਨਾਲ ਦੇਸ਼ ਤੇ ਦੁਨੀਆ ਤਕ ਲੋਕਾਂ ਨੂੰ ਪਤਾ ਚੱਲਦਾ ਹੈ ਕਿ ਲੋਕਤੰਤਰ ਦੀ ਬਹਾਲੀ ਨੂੰ ਬਰਕਰਾਰ ਰੱਖਣ ਵਾਲਾ ਭਾਰਤ ਦੇਸ਼ ਤੇ ਦੇਸ਼ ਨਿਵਾਸੀ ਤਰੱਕੀ ਤੇ ਉੱਨਤੀ ਵੱਲ ਵਧ ਰਹੇ ਹਨ। ਇਸ ਮੌਕੇ ਜ਼ਿਲ੍ਹਾ ਮਹਾ ਮੰਤਰੀ ਹਰਪ੍ਰੀਤ ਸਿੰਘ ਸ਼ਿੰਦਬਾਦ, ਮਹਾ ਮੰਤਰੀ ਸੁਰਜੀਤ ਸਿੰਘ ਸਾਗਰ, ਮਹਾ ਮੰਤਰੀ ਸ਼ਿਵ ਕੁਮਾਰ ਸੋਨੀ, ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ, ਮੀਤ ਪ੍ਰਧਾਨ ਜਸਕਰਨ ਸਿੰਘ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਂਈਪੂੰਈ, ਐੱਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਸਕੱਤਰ ਸਵਿੰਦਰ ਸਿੰਘ ਪੰਨੂ, ਸਰਕਲ ਪ੍ਰਧਾਨ ਭੋਲਾ ਸਿੰਘ ਰਾਣਾ, ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ, ਮੋਰਚਾ ਜਨਰਲ ਸਕੱਤਰ ਅਮਨ ਅਰੋੜਾ, ਜਸਵਿੰਦਰ ਸਿੰਘ, ਮੰਡਲ ਪ੍ਰਧਾਨ ਕੁਲਦੀਪ ਸਿੰਘ ਮੱਲਮੋਹਰੀ, ਸਰਕਲ ਪ੍ਰਧਾਨ ਮੇਹਰ ਸਿੰਘ ਬਾਣੀਆ, ਚਰਨਜੀਤ ਸਿੰਘ ਖਾਲਸਾ, ਬਲਵਿੰਦਰ ਸਿੰਘ ਰੈਸ਼ੀਆਣਾ, ਸਾਬਕਾ ਸਰਪੰਚ ਸੁਖਦੇਵ ਸਿੰਘ, ਜਸਵਿੰਦਰ ਸਿੰਘ, ਜੱਬਰ ਸਿੰਘ, ਕੇਵਲ ਜੋਸ਼ੀ, ਬਲਦੇਵ ਸਿੰਘ, ਹਰਜਿੰਦਰ ਸਿੰਘ ਬੁੱਘਾ, ਰਣਜੀਤ ਸਿੰਘ ਗਿੱਲ ਵੜੈਚ, ਬਾਬਾ ਸਵਰਨ ਸਿੰਘ ਮਾਲਚੱਕ, ਪਰਮਜੀਤ ਸਿੰਘ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਮੌਜੂਦ ਸਨ।