ਘਰੇਲੂ ਕਲੇਸ਼ ਬਣਿਆ ਕਾਲ: ਪੱਟੀ 'ਚ ਦੁੱਬਲੀ ਪਿੰਡ ਦੇ ਨੌਜਵਾਨ ਨੇ ਲਾਇਸੈਂਸੀ ਰਿਵਾਲਵਰ ਨਾਲ ਕੀਤੀ ਖੁਦਕੁਸ਼ੀ, ਇਲਾਕੇ 'ਚ ਸੋਗ
ਪ੍ਰਾਪਤ ਜਾਣਕਾਰੀ ਅਨੁਸਾਰ ਨਵਦੀਪ ਸਿੰਘ ਪੁੱਤਰ ਦਲਬੀਰ ਸਿੰਘ, ਜੋ ਆਪਣੇ ਨਾਨਕੇ ਪਿੰਡ ਦੁੱਬਲੀ ਵਿਖੇ ਰਹਿੰਦਾ ਸੀ ਨੇ ਸ਼ੁੱਕਰਵਾਰ ਸਵੇਰੇ ਆਪਣੇ ਘਰ ਵਿੱਚ ਹੀ ਆਪਣੇ ਲਾਇਸੈਂਸੀ ਹਥਿਆਰ ਨਾਲ ਗੋਲੀ ਮਾਰ ਲਈ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਅਤੇ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚੇ, ਪਰ ਉਦੋਂ ਤੱਕ ਨਵਦੀਪ ਸਿੰਘ ਦੀ ਮੌਤ ਹੋ ਚੁੱਕੀ ਸੀ।
Publish Date: Fri, 12 Jun 2026 12:25 PM (IST)
Updated Date: Fri, 12 Jun 2026 12:27 PM (IST)
ਕੇਪੀ ਗਿੱਲ, ਪੰਜਾਬੀ ਜਾਗਰਣ, ਕੈਰੋਂ: ਵਿਧਾਨ ਸਭਾ ਹਲਕਾ ਪੱਟੀ ਅਧੀਨ ਪਿੰਡ ਦੁੱਬਲੀ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ 30 ਸਾਲਾ ਇੱਕ ਨੌਜਵਾਨ ਨੇ ਆਪਣੇ ਲਾਇਸੈਂਸੀ 32 ਬੋਰ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨਵਦੀਪ ਸਿੰਘ ਪੁੱਤਰ ਦਲਬੀਰ ਸਿੰਘ, ਜੋ ਆਪਣੇ ਨਾਨਕੇ ਪਿੰਡ ਦੁੱਬਲੀ ਵਿਖੇ ਰਹਿੰਦਾ ਸੀ ਨੇ ਸ਼ੁੱਕਰਵਾਰ ਸਵੇਰੇ ਆਪਣੇ ਘਰ ਵਿੱਚ ਹੀ ਆਪਣੇ ਲਾਇਸੈਂਸੀ ਹਥਿਆਰ ਨਾਲ ਗੋਲੀ ਮਾਰ ਲਈ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਅਤੇ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚੇ, ਪਰ ਉਦੋਂ ਤੱਕ ਨਵਦੀਪ ਸਿੰਘ ਦੀ ਮੌਤ ਹੋ ਚੁੱਕੀ ਸੀ।
ਸੂਤਰਾਂ ਮੁਤਾਬਕ ਨਵਦੀਪ ਸਿੰਘ ਵਿਆਹਿਆ ਹੋਇਆ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਘਰੇਲੂ ਕਲੇਸ਼ ਕਾਰਨ ਮਾਨਸਿਕ ਤੌਰ 'ਤੇ ਪਰੇਸ਼ਾਨ ਦੱਸਿਆ ਜਾ ਰਿਹਾ ਹੈ। ਹਾਲਾਂਕਿ ਖੁਦਕੁਸ਼ੀ ਦੇ ਅਸਲ ਕਾਰਨਾਂ ਦਾ ਖੁਲਾਸਾ ਪੁਲਿਸ ਜਾਂਚ ਤੋਂ ਬਾਅਦ ਹੀ ਹੋ ਸਕੇਗਾ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਪੱਟੀ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮੌਕੇ ਤੋਂ ਲਾਇਸੈਂਸੀ 32 ਬੋਰ ਰਿਵਾਲਵਰ ਵੀ ਕਬਜ਼ੇ ਵਿੱਚ ਲਿਆ ਗਿਆ ਹੈ ਅਤੇ ਮਾਮਲੇ ਦੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
ਇਸ ਅਚਾਨਕ ਵਾਪਰੀ ਘਟਨਾ ਨਾਲ ਪਰਿਵਾਰ ਅਤੇ ਪਿੰਡ ਵਾਸੀਆਂ ਵਿੱਚ ਸੋਗ ਦਾ ਮਾਹੌਲ ਹੈ।