ਘਰੇਲੂ ਕਲੇਸ਼ ਨੇ ਲਿਆ ਖ਼ੂਨੀ ਰੂਪ, ਕਲਯੁਗੀ ਪੁੱਤ ਨੇ ਮਾਂ 'ਤੇ ਚਾਕੂ ਨਾਲ ਕੀਤਾ ਤਾਬੜਤੋੜ ਹਮਲਾ; ਮੌਕੇ 'ਤੇ ਹੀ ਹੋਈ ਦਰਦਨਾਕ ਮੌਤ
ਤਰਨਤਾਰਨ ਸ਼ਹਿਰ ’ਚ ਲੰਘੀ ਰਾਤ ਇਕ ਮਤਰਏ ਪੁੱਤ ਵਲੋਂ ਕਥਿਤ ਤੌਰ ’ਤੇ ਚਾਕੂ ਮਾਰ ਕੇ ਮਾਂ ਨੂੰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਨੌਜਵਾਨ ਫਰਾਰ ਹੋ ਗਿਆ। ਮੌਕੇ ’ਤੇ ਪੁੱਜੀ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Publish Date: Thu, 24 Sep 2026 11:43 AM (IST)
Updated Date: Thu, 24 Sep 2026 11:44 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਤਰਨਤਾਰਨ - ਤਰਨਤਾਰਨ ਸ਼ਹਿਰ ’ਚ ਲੰਘੀ ਰਾਤ ਇਕ ਮਤਰਏ ਪੁੱਤ ਵਲੋਂ ਕਥਿਤ ਤੌਰ ’ਤੇ ਚਾਕੂ ਮਾਰ ਕੇ ਮਾਂ ਨੂੰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਨੌਜਵਾਨ ਫਰਾਰ ਹੋ ਗਿਆ। ਮੌਕੇ ’ਤੇ ਪੁੱਜੀ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹਰਕਮਲਪ੍ਰੀਤ ਕੌਰ ਪੁੱਤਰੀ ਸੁਖਦੇਵ ਸਿੰਘ ਵਾਸੀ ਗਲੀ ਵਾਲੀਏ ਵਾਲੀ ਤਰਨਤਾਰਨ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਲੰਘੀ ਰਾਤ ਉਸ ਦਾ ਮਤਰੇਇਆ ਭਰਾ ਲਵਪ੍ਰੀਤ ਸਿੰਘ ਉਸ ਦੀ ਮਾਤਾ ਨਾਲ ਝਗੜਾ ਕਰਨ ਲੱਗ ਪਿਆ। ਝਗੜੇ ਤੋਂ ਡਰਦੀ ਉਸ ਦੀ ਮਾਤਾ ਘਰੋਂ ਬਾਹਰ ਗਲੀ ਵਿਚ ਚਲੀ ਗਈ ਤਾਂ ਉਹ ਵੀ ਛੁਰੀ ਲੈ ਕੇ ਪਿੱਛੇ ਗਲੀ ਵਿਚ ਚਲਾ ਗਿਆ। ਜਿਥੇ ਉਸ ਨੇ ਵੇਖਦੇ ਹੀ ਵੇਖਦੇ ਉਸ ਦੀ ਮਾਤਾ ਨੂੰ ਚਾਕੂ ਮਾਰ ਮਾਰ ਕੇ ਲਹੂ ਲੁਹਾਣ ਕਰ ਦਿੱਤਾ ਤੇ ਫਰਾਰ ਹੋ ਗਿਆ। ਉਹ ਤੁਰੰਤ ਆਪਣੀ ਮਾਤਾ ਨੂੰ ਸਿਵਲ ਹਸਪਤਾਲ ਤਰਨਤਾਰਨ ਲੈ ਕੇ ਗਏ, ਜਿਥੇ ਉਸਦੀ ਮੌਤ ਹੋ ਗਈ।
ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਵਿਰੁੱਧ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਤੇ ਲਾਸ਼ ਦਾ ਪੋਸਟਮਾਰਟਮ ਸਿਵਲ ਹਸਪਤਾਲ ਤਰਨਤਾਰਨ ਤੋਂ ਕਰਵਾਇਆ ਜਾ ਰਿਹਾ ਹੈ।