ਡਾ. ਭਾਰਤੀ ਧਵਨ ਨੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਜੋਂ ਸੰਭਾਲਿਆ ਅਹੁਦਾ
ਦਫ਼ਤਰ ਆਉਣ ਵਾਲੇ ਆਮ ਲੋਕਾਂ ਦਾ ਕੰਮ ਬਿਨ੍ਹਾਂ ਕਿਸੇ ਖੱਜਲ ਖੁਆਰੀ ਅਤੇ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।
Publish Date: Mon, 09 Mar 2026 04:04 PM (IST)
Updated Date: Tue, 10 Mar 2026 04:01 AM (IST)

ਜਸਪਾਲ ਸਿੰਘ ਜੱਸੀ•,ਪੰਜਾਬੀ ਜਾਗਰਣ, ਤਰਨਤਾਰਨ : ਡਾ. ਭਾਰਤੀ ਧਵਨ ਵੱਲੋਂ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਦੀ ਪਾਲਣਾ ਕਰਦੇ ਹੋਏ ਸੋਮਵਾਰ ਨੂੰ ਬਤੌਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਤਰਨਤਾਰਨ ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਅਹੁਦਾ ਸੰਭਾਲਣ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਭਾਰਤੀ ਧਵਨ ਨੇ ਕਿਹਾ ਕਿ ਉਹ ਬਹੁਤ ਵਡਭਾਗੇ ਹਨ, ਜਿਨ੍ਹਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਨਗਰੀ ਤਰਨਤਾਰਨ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਦਫ਼ਤਰ ਆਉਣ ਵਾਲੇ ਆਮ ਲੋਕਾਂ ਦਾ ਕੰਮ ਬਿਨ੍ਹਾਂ ਕਿਸੇ ਖੱਜਲ ਖੁਆਰੀ ਅਤੇ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੇ ਤਰਨਤਾਰਨ ਵਿਖੇ ਨਿਯੁਕਤ ਹੋਣ ਨਾਲ ਪੀਐੱਨਡੀਟੀ ਤੇ ਜੱਚਾ-ਬੱਚਾ ਸਿਹਤ ਸੇਵਾਵਾਂ ਦੇ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਇਆ ਜਾਵੇਗਾ। ਡਾ. ਭਾਰਤੀ ਧਵਨ ਨੇ ਕਿਹਾ ਕਿ ਜ਼ਿਲ੍ਹੇ ’ਚ ਜੱਚਾ-ਬੱਚਾ ਸਿਹਤ ਸੇਵਾਵਾਂ ’ਚ ਹੋਰ ਸੁਧਾਰ ਕੀਤਾ ਜਾਵੇਗਾ, ਤਾਂ ਜੋ ਬਾਲ ਮੌਤ ਦਰ ਅਤੇ ਮਾਤਰੀ ਮੌਤ ਦਰ ਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਸਿਵਲ ਸਰਜਨ ਦਫ਼ਤਰ ਦੇ ਸਮੁੱਚੇ ਸਟਾਫ਼ ਦਾ ਸਵਾਗਤ ਮੌਕੇ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਵਰਿੰਦਰਪਾਲ ਕੌਰ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਸੁਰਿੰਦਰ ਕੁਮਾਰ ਐੱਸਐੱਮਓ, ਡਾ. ਬਚਿੱਤਰ ਸਿੰਘ ਐੱਸਐੱਮਓ, ਡਾ. ਰਾਘਵ ਗੁਪਤਾ, ਡਾ. ਰਣਦੀਪ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਸੁਪਰਡੈਂਟ ਪੁਸ਼ਪਿੰਦਰ ਸਿੰਘ, ਰਜਵੰਤ ਸਿੰਘ ਬਾਗੜੀਆਂ, ਗੁਰਦੇਵ ਸਿੰਘ ਢਿੱਲੋਂ ਹੈਲਥ ਸੁਪਰਵਾਈਜ਼ਰ, ਭੁਪਿੰਦਰ ਸਿੰਘ ਹੈਲਥ ਸੁਪਰਵਾਈਜ਼ਰ, ਹਰਜੀਤ ਸਿੰਘ ਪਹੁਵਿੰਡ, ਡੀਪੀਐੱਮ ਇੰਦਰਜੀਤ ਸਿੰਘ ਭੁੱਲਰ, ਆਰੂਸ਼ ਭੱਲਾ, ਅਮਰਿੰਦਰ ਸਿੰਘ ਡਾਟਾ ਮੈਨੇਜਰ, ਮਨਜਿੰਦਰ ਸਿੰਘ, ਜਸਪਿੰਦਰ ਸਿੰਘ, ਪ੍ਰਦੀਪ ਸਿੰਘ, ਰਿਤੇਸ਼ ਵਾਲੀਆ ਆਦਿ ਹਾਜ਼ਰ ਸਨ।