ਭਾਜਪਾ ਦੀ ਵਿਸ਼ਾਲ ਰੈਲੀ ਲਿਖੇਗੀ ਨਵਾਂ ਇਤਿਹਾਸ : ਡਾ. ਵਿਨਾਇਕ
ਮੋਗਾ ਦੀ ਧਰਤੀ ‘ਤੇ ਭਾਜਪਾ ਦੀ ਵਿਸ਼ਾਲ ਰੈਲੀ ਲਿਖੇਗੀ ਨਵਾਂ ਇਤਿਹਾਸ : ਡਾ. ਵਿਜੇ ਵਿਨਾਇਕ
Publish Date: Thu, 12 Mar 2026 07:11 PM (IST)
Updated Date: Fri, 13 Mar 2026 04:10 AM (IST)

ਪੰਜਾਬ ਭਰ ਤੋਂ ਹਜ਼ਾਰਾਂ ਵਰਕਰਾਂ ਦੀ ਸ਼ਮੂਲੀਅਤ ਦੀ ਸੰਭਾਵਨਾ, ਤਿਆਰੀਆਂ ਜੋਰਾਂ-ਸ਼ੋਰਾਂ ਨਾਲ ਜਾਰੀ ਬੱਲੂ ਮਹਿਤਾ, •ਪੰਜਾਬੀ ਜਾਗਰਣ, ਪੱਟੀ : ਭਾਰਤੀ ਜਨਤਾ ਪਾਰਟੀ ਵੱਲੋਂ ਮੋਗਾ ਵਿਖੇ ਆਯੋਜਿਤ ਕੀਤੀ ਜਾ ਰਹੀ ਵਿਸ਼ਾਲ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਇਤਿਹਾਸ ਸਿਰਜੇਗੀ। ਇਹ ਪ੍ਰਗਟਾਵਾਂ ਕਰਦਿਆਂ ਡਾ. ਵਿਜੇ ਵਿਨਾਇਕ, ਸਰਕਲ ਪ੍ਰਧਾਨ ਭਾਰਤੀ ਜਨਤਾ ਪਾਰਟੀ ਪੱਟੀ ਨੇ ਕਿਹਾ ਕਿ ਇਸ ਰੈਲੀ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਭਾਜਪਾ ਦੇ ਵਰਕਰ ਅਤੇ ਸਮੱਰਥਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ, ਜਿਸ ਨਾਲ ਇਹ ਰੈਲੀ ਇਤਿਹਾਸਕ ਰੂਪ ਧਾਰਨ ਕਰੇਗੀ। ਉਨ੍ਹਾਂ ਪੱਟੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਿਚ ਪਾਰਟੀ ਵਰਕਰਾਂ ਨੂੰ ਲਾਮਬੰਦ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਵਿਚ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਇਹ ਰੈਲੀ ਇਕ ਮਹੱਤਵਪੂਰਨ ਮੌਕਾ ਸਾਬਤ ਹੋਵੇਗੀ। ਡਾ. ਵਿਨਾਇਕ ਨੇ ਦੱਸਿਆ ਕਿ ਹਲਕਾ ਪੱਟੀ ਸਮੇਤ ਕਈ ਇਲਾਕਿਆਂ ਤੋਂ ਭਾਜਪਾ ਦੇ ਵਰਕਰ ਅਤੇ ਆਗੂ ਬੱਸਾਂ ਅਤੇ ਹੋਰ ਵਾਹਨਾਂ ਰਾਹੀਂ ਮੋਗਾ ਪਹੁੰਚਣਗੇ। ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਸਾਰੀਆਂ ਤਿਆਰੀਆਂ ਜੋਰਾਂ-ਸ਼ੋਰਾਂ ਨਾਲ ਜਾਰੀ ਹਨ। ਵੱਖ-ਵੱਖ ਥਾਵਾਂ ‘ਤੇ ਮੀਟਿੰਗਾਂ ਕਰਕੇ ਵਰਕਰਾਂ ਨੂੰ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਸਮਾਗਮ ਨੂੰ ਪੂਰੀ ਤਰ੍ਹਾਂ ਕਾਮਯਾਬ ਬਣਾਇਆ ਜਾ ਸਕੇ। ਡਾ. ਵਿਜੇ ਵਿਨਾਇਕ ਨੇ ਕਿਹਾ ਕਿ ਮੋਗਾ ਦੀ ਧਰਤੀ ‘ਤੇ ਹੋਣ ਵਾਲੀ ਇਹ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਨਵਾਂ ਅਧਿਆਇ ਲਿਖੇਗੀ ਅਤੇ ਲੋਕਾਂ ਵਿਚ ਭਾਜਪਾ ਦੀਆਂ ਨੀਤੀਆਂ ਪ੍ਰਤੀ ਵੱਧ ਰਹੇ ਵਿਸ਼ਵਾਸ ਨੂੰ ਦਰਸਾਏਗੀ। ਉਨ੍ਹਾਂ ਕਿਹਾ ਕਿ ਲੋਕ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਮਜ਼ਬੂਤ ਨੇਤ੍ਰਿਤਵ ਦੀ ਉਮੀਦ ਨਾਲ ਭਾਜਪਾ ਦੇ ਨਾਲ ਖੜ੍ਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚ ਰਿਹਾ ਹੈ ਅਤੇ ਇਸ ਕਾਰਨ ਲੋਕਾਂ ਦਾ ਭਰੋਸਾ ਭਾਜਪਾ ‘ਤੇ ਹੋਰ ਮਜ਼ਬੂਤ ਹੋ ਰਿਹਾ ਹੈ। ਮੋਗਾ ਦੀ ਇਸ ਰੈਲੀ ਤੋਂ ਪੰਜਾਬ ਦੀ ਰਾਜਨੀਤੀ ਨੂੰ ਇਕ ਨਵੀਂ ਦਿਸ਼ਾ ਮਿਲੇਗੀ ਅਤੇ ਇਹ ਸੰਦੇਸ਼ ਜਾਵੇਗਾ ਕਿ ਲੋਕ ਵਿਕਾਸ ਅਤੇ ਸਥਿਰ ਨੇਤ੍ਰਿਤਵ ਦੇ ਹੱਕ ਵਿਚ ਆਪਣਾ ਸਮੱਰਥਨ ਦੇ ਰਹੇ ਹਨ। ਇਸ ਮੌਕੇ ਪਾਰਟੀ ਦੇ ਕਈ ਆਗੂ ਅਤੇ ਵਰਕਰ ਤਿਆਰੀ ਮੀਟਿੰਗਾਂ ਵਿਚ ਸ਼ਮੂਲੀਅਤ ਕਰ ਰਹੇ ਹਨ ਅਤੇ ਰੈਲੀ ਨੂੰ ਸਫ਼ਲ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਡਾ. ਵਿਜੇ ਵਿਨਾਇਕ ਨੇ ਸਮੂਹ ਵਰਕਰਾਂ ਅਤੇ ਸਮੱਰਥਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਮੋਗਾ ਪਹੁੰਚ ਕੇ ਰੈਲੀ ਨੂੰ ਇਤਿਹਾਸਕ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਸ਼ਮਸ਼ੇਰ ਸਿੰਘ ਜਨਰਲ ਸਕੱਤਰ, ਜੋਧਬੀਰ ਸ਼ਰਮਾ ਜਨਰਲ ਸਕੱਤਰ, ਵਿਜੇ ਸ਼ਰਮਾ ਵਾਈਸ ਪ੍ਰਧਾਨ, ਜਸਵਿੰਦਰ ਸਿੰਘ ਵਾਈਸ ਪ੍ਰਧਾਨ, ਜੱਸਾ ਸਿੰਘ ਕਨਵੀਨਰ ਐੱਸਸੀ ਮੋਰਚਾ, ਨਰਿੰਦਰ ਸਿੰਘ ਕਨਵੀਨਰ, ਅਜੀਤ ਸਿੰਘ ਸਕੱਤਰ, ਸਤਨਾਮ ਸਿੰਘ ਸਕੱਤਰ, ਬਲਦੇਵ ਸਿੰਘ ਐੱਸਸੀ ਮੋਰਚਾ ਵਾਈਸ ਪ੍ਰਧਾਨ, ਰਾਜਿੰਦਰ ਕੁਮਾਰ, ਡਿਪਲ ਕੁਮਾਰ ਕੈਸ਼ੀਅਰ, ਗੁਰਪ੍ਰਤਾਪ ਸਿੰਘ ਕਿਸਾਨ ਮੋਰਚਾ, ਨਵਨੀਤ ਅਰੋੜਾ ਯੂਥ ਵਿੰਗ, ਗੌਰਵ ਧਵਨ ਪ੍ਰਧਾਨ ਯੂਥ ਵਿੰਗ, ਕੁਲਵੰਤ ਸਿੰਘ ਵਿੱਕੀ, ਮਨੋਹਰ ਲਾਲ, ਹਰਬੰਸ ਲਾਲ, ਸੁਖਵਿੰਦਰ ਸਿੰਘ ਸੈਕਟਰੀ, ਮੇਜਰ ਸਿੰਘ, ਰਾਜ ਹਾਡਾਂ, ਗਿਆਨ ਸਿੰਘ ਅਤੇ ਔਰਤਾਂ ਵੀ ਹਾਜ਼ਰ ਸਨ।