ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਬਿਹਤਰ ਸੇਵਾਵਾਂ ਨਿਭਾਉਣ ਲਈ ਡਾ. ਯਾਦਵਿੰਦਰ ਸਿੰਘ ਸਨਮਾਨਿਤ
ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸੇਵਾਵਾਂ ਸ਼ਲਾਘਾਯੋਗ ਸਨ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਪਾਏ ਯੋਗਦਾਨ ਸਦਕਾ ਇਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ
Publish Date: Tue, 27 Jan 2026 04:55 PM (IST)
Updated Date: Wed, 28 Jan 2026 04:02 AM (IST)

ਗੁਰਬਰਿੰਦਰ ਸਿੰਘ•,ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਹਲਕਾ ਖਡੂਰ ਸਾਹਿਬ ਵਿਚ ਬਿਹਤਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਐੱਸਡੀਐੱਮ ਖਡੂਰ ਸਾਹਿਬ ਸੰਜੀਵ ਸ਼ਰਮਾ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਸਮਾਗਮ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨ ਦਿੰਦਿਆਂ ਉਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਨੇ ਕਿਹਾ ਕਿ ਡਾ. ਯਾਦਵਿੰਦਰ ਸਿੰਘ ਵੱਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਹਲਕਾ ਖਡੂਰ ਸਾਹਿਬ, ਦੇ ਨਾਲ ਸਟੱਬਲ ਬਰਨਿੰਗ ਅਤੇ ਵਿਭਾਗੀ ਕੰਮਾਂ ਵਿਚ ਪਾਏ ਚੰਗੇ ਯੋਗਦਾਨ ਕਰਕੇ ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਬ ਡਵੀਜ਼ਨ ਖਡੂਰ ਸਾਹਿਬ ਵਿਚ ਕੰਮ ਕਰਦੇ ਦੂਸਰੇ ਵਿਭਾਗਾਂ ਦੇ ਕਰਮਚਾਰੀਆਂ, ਅਧਿਕਾਰੀਆਂ ਨੂੰ ਉਨ੍ਹਾਂ ਕੋਲੋਂ ਪ੍ਰੇਰਨਾ ਲੈਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਆਪਣੀ ਚੋਣ ਡਿਊਟੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਨਿਰਪੱਖਤਾ ਨਾਲ ਨਿਭਾਇਆ ਹੈ, ਜਿਸ ਸਦਕਾ ਸਮੁੱਚਾ ਚੋਣ ਅਮਲ ਸਫ਼ਲਤਾ ਪੂਰਵਕ ਮੁਕੰਮਲ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸੇਵਾਵਾਂ ਸ਼ਲਾਘਾਯੋਗ ਸਨ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਪਾਏ ਯੋਗਦਾਨ ਸਦਕਾ ਇਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਕੋਲੋਂ ਭਵਿੱਖ ਵਿਚ ਵੀ ਅਜਿਹੇ ਯੋਗਦਾਨ ਦੀ ਆਸ ਹੈ।