ਸਰਹੱਦ ਪਾਰੋਂ ਫਿਰ ਆਇਆ ਡ੍ਰੋਨ: ਪਿੰਡ ਡੱਲ ਵਿੱਚੋਂ ਪਿਸਤੌਲ ਤੇ ਮੈਗਜ਼ੀਨ ਬਰਾਮਦ, ਪੁਲਿਸ ਵੱਲੋਂ ਕੇਸ ਦਰਜ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਬੀਐੱਸਐੱਫ ਦੀ ਚੌਂਕੀ ਬਾਬਾ ਪੀਰ ਡੱਲ ’ਤੇ ਤਾਇਨਾਤ 115 ਬਟਾਲੀਅਨ ਦੇ ਕੰਪਨੀ ਕਮਾਡੰਰ ਮੁਰਾਰੀ ਲਾਲ ਸ਼ਰਮਾ ਨੇ ਸੂਚਨਾ ਦਿੱਤੀ ਸੀ ਕਿ ਸਰਹੱਦ ਨਾਲ ਲੱਗਦੇ ਇਲਾਕੇ ਵਿੱਚੋਂ ਪੀਲੇ ਰੰਗ ਦਾ ਪੈਕੇਟ ਬਰਾਮਦ ਹੋਇਆ, ਜਿਸ ਵਿੱਚੋਂ 30 ਬੋਰ ਦਾ ਪਿਸਟਲ ਸਣੇ ਮੈਗਜੀਨ ਬਰਾਮਦ ਹੋਇਆ ਹੈ।
Publish Date: Fri, 17 Apr 2026 12:12 PM (IST)
Updated Date: Fri, 17 Apr 2026 12:14 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਾਲੜਾ। ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਸੈਕਟਰ ਖਾਲੜਾ ਅਧੀਨ ਆਉਂਦੇ ਪਿੰਡ ਡੱਲ ਵਿੱਚੋਂ ਬੀਐੱਸਐੱਫ ਦੇ ਜਵਾਨਾਂ ਨੇ ਸਰਹੱਦ ਪਾਰੋਂ ਡ੍ਰੋਨ ਦੀ ਮਦਦ ਨਾਲ ਸੁੱਟਿਆ ਗਿਆ ਪਿਸਟਲ ਬਰਾਮਦ ਕਰਕੇ ਥਾਣਾ ਖਾਲੜਾ ਦੀ ਪੁਲਿਸ ਹਵਾਲੇ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਬੀਐੱਸਐੱਫ ਦੀ ਚੌਂਕੀ ਬਾਬਾ ਪੀਰ ਡੱਲ ’ਤੇ ਤਾਇਨਾਤ 115 ਬਟਾਲੀਅਨ ਦੇ ਕੰਪਨੀ ਕਮਾਡੰਰ ਮੁਰਾਰੀ ਲਾਲ ਸ਼ਰਮਾ ਨੇ ਸੂਚਨਾ ਦਿੱਤੀ ਸੀ ਕਿ ਸਰਹੱਦ ਨਾਲ ਲੱਗਦੇ ਇਲਾਕੇ ਵਿੱਚੋਂ ਪੀਲੇ ਰੰਗ ਦਾ ਪੈਕੇਟ ਬਰਾਮਦ ਹੋਇਆ, ਜਿਸ ਵਿੱਚੋਂ 30 ਬੋਰ ਦਾ ਪਿਸਟਲ ਸਣੇ ਮੈਗਜੀਨ ਬਰਾਮਦ ਹੋਇਆ ਹੈ।
ਸੂਚਨਾ ਤੋਂ ਬਾਅਦ ਏਐੱਸਆਈ ਸ਼ਿੰਗਾਰਾ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਉਕਤ ਪਿਸਟਲ ਨੂੰ ਕਬਜੇ ਵਿਚ ਲੈ ਲਿਆ। ਉਨ੍ਹਾਂ ਦੱਸਿਆ ਕਿ ਅਣਪਛਾਤੇ ਵਿਅਕਤੀ ਵਿਰੁੱਧ ਅਸਲਾ ਅਤੇ ਭਾਰਤੀ ਵਾਯੂਯਾਨ ਅਧੀਨਿਯਮ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਕਤ ਪਿਸਟਲ ਮੰਗਵਾਉਣ ਵਾਲੇ ਦੀ ਪਛਾਣ ਕਰਕੇ ਜਲਦ ਉਸ ਨੂੰ ਕਾਬੂ ਕਰ ਲਿਆ ਜਾਵੇਗਾ।