ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿਚ ਨਸ਼ਾ ਮੁਕਤੀ ਯਾਤਰਾਵਾਂ ਕੱਢੀਆਂ
ਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ ਹੈ।
Publish Date: Mon, 12 Jan 2026 04:10 PM (IST)
Updated Date: Tue, 13 Jan 2026 04:01 AM (IST)

ਸਟਾਫ਼ ਰਿਪੋਰਟਰ,•ਪੰਜਾਬੀ ਜਾਗਰਣ, ਤਰਨਤਾਰਨ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਸ਼ੁਰੂ ਕੀਤੇ ਗਏ ਦੂਜੇ ਪੜਾਅ ਤਹਿਤ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ’ਚ ਨਸ਼ਾ ਮੁਕਤੀ ਯਾਤਰਾਵਾਂ ਕੱਢ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ। ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਅਮਰਿੰਦਰ ਸਿੰਘ ਐਮੀ ਦੀ ਅਗਵਾਈ ਹੇਠ ਅੱਜ ਤਰਨਤਾਰਨ ਸ਼ਹਿਰ ਦੇ ਵਾਰਡ ਨੰਬਰ 3,13,21 ਤੇ ਪਿੰਡ ਖਾਰਾ ਤੇ ਢੰਡ ਵਿਖੇ ਵਿਸ਼ੇਸ਼ ਇਕੱਤਰਤਾ ਕਰ ਕੇ ਪੈਦਲ ਯਾਤਰਾਵਾਂ ਕੱਢੀਆਂ ਗਈਆਂ। ਇਸ ਦੌਰਾਨ ਨਸ਼ਾ ਮੁਕਤੀ ਮੋਰਚੇ ਦੇ ਮੈਂਬਰਾਂ ਤੋਂ ਇਲਾਵਾ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ’ਚ ਆਮ ਲੋਕਾਂ ਨੇ ਹਿੱਸਾ ਲਿਆ। ਇਸ ਮੌਕੇ ਯੁੱਧ ਨਸ਼ਿਆਂ ਵਿਰੁੱਧ ਦੇ ਜ਼ਿਲ੍ਹਾ ਕੋਆਰਡੀਨੇਟਰ ਅਮਰਿੰਦਰ ਸਿੰਘ ਐਮੀ ਨੇ ਕਿਹਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਰੋਜ਼ਾਨਾ ਹਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਨੂੰ ਕਵਰ ਕੀਤਾ ਜਾ ਰਿਹਾ ਹੈ। ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਵੱਲੋਂ ਪਿੰਡਾਂ ’ਚ ਵਿਸ਼ੇਸ਼ ਪੈਦਲ ਯਾਤਰਾਵਾਂ ਕੱਢ ਕੇ ਨਸ਼ਿਆਂ ਵਿਰੁੱਧ ਹੋਕਾ ਦਿੱਤਾ ਜਾ ਰਿਹਾ ਹੈ। ਇਸ ਮੁਹਿੰਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਅੱਜ ਦੀਆਂ ਇਕੱਤਰਤਾਵਾਂ ਤੇ ਪੈਦਲ ਯਾਤਰਾਵਾਂ ਦੌਰਾਨ ਹਾਜ਼ਰ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ ਗਈ।