- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬਾ ਸਰਕਾਰ ਦੀ ਇਸ ਪਹਿਲਕਦਮੀ ਨਾਲ ਵਾਹਨ ਮਾਲਕਾਂ ਦੀ ਖੱਜਲ-ਖੁਆਰੀ ਘਟੇਗੀ ਤੇ ਆਰਟੀਓ ਦਫ਼ਤਰਾਂ ਦੇ ਚੱਕਰਾਂ ਲਗਾਉਣ ਤੋਂ ਵੀ ਨਿਜਾਤ ਮਿਲੇਗੀ।

ਸਟਾਫ਼ ਰਿਪੋਰਟਰ•,ਪੰਜਾਬੀ ਜਾਗਰਣ, ਤਰਨਤਾਰਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਾਉਣ ਲਈ ਆਨਲਾਈਨ ਸਹੂਲਤ ਦਿੱਤੀ ਗਈ ਹੈ। ਜਿਸ ਤਹਿਤ ਹੁਣ ਤੱਕ ਸੂਬੇ ਦੇ ਕੁੱਲ 64 ਲੱਖ 24 ਹਜ਼ਾਰ 336 ਵਾਹਨਾਂ ’ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਾ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ’ਚ ਰਜਿਸਟਰਡ ਵਾਹਨਾਂ ’ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਐੱਚਐੱਸਆਰਪੀ ਲਾਉਣ ਦਾ ਕੰਮ ਐੱਮਐੱਸ ਐਗਰੋਸ ਇੰਪੈਕਸ਼ ਇੰਡੀਆ ਪ੍ਰਾਈਵੇਟ ਲਿਮਟਿਡ ਵੱਲੋਂ ਆਨਲਾਈਨ ਪ੍ਰਕਿਰਿਆ ਰਾਹੀਂ ਕੀਤਾ ਜਾਂਦਾ ਸੀ, ਜਿਸ ਦਾ ਟੈਂਡਰ 8 ਜਨਵਰੀ 2026 ਨੂੰ ਖ਼ਤਮ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਤੁਰੰਤ ਪਹਿਲਕਦਮੀ ਕਰਦੇ ਹੋਏ, ਉਸੇ ਆਨਲਾਈਨ ਪ੍ਰਕਿਰਿਆ ਨੂੰ ਜਾਰੀ ਰੱਖਦੇ ਹੋਏ ਆਮ ਲੋਕਾਂ ਨੂੰ ਸਹੂਲਤ ਦੇਣ ਲਈ ਸੁਸਾਇਟੀ ਆਫ਼ ਇੰਡੀਅਨ ਆਟੋਮੋਬਾਈਲ ਮੈਨੂਫੈਕਚਰਜ ਐੱਸਆਈਏਐੱਮ ਨੂੰ ਕੰਮ ਸੌਂਪਿਆ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਵਾਹਨ ਮਾਲਕ ਆਪਣੇ ਵਾਹਨਾਂ ’ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਾਉਣ ਲਈ ਐੱਸਆਈਏਐੱਮ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਪੋਰਟਲ ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਹੈ ਅਤੇ ਘਰ ਬੈਠੇ ਹੀ ਵਾਹਨ ਮਾਲਕ ਇਸ ਪ੍ਰਕਿਰਿਆ ਰਾਹੀਂ ਆਨਲਾਈਨ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਅਪਲਾਈ ਕਰਨ ਦਾ ਲਾਭ ਲੈ ਸਕਦਾ ਹੈ।