- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਲਾਂਕਿ ਪੀੜਤ ਵਿਅਕਤੀ ਨੇ ਭੱਜ ਕੇ ਆਪਣੀ ਜਾਨ ਬਚਾਈ। ਦੂਜੇ ਪਾਸੇ ਥਾਣਾ ਸਰਹਾਲੀ ਦੀ ਪੁਲਿਸ ਨੇ ਉਕਤ ਘਟਨਾ ਸਬੰਧੀ ਸੱਤ ਲੋਕਾਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਰਨਤਾਰਨ: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਬਨਵਾਲੀਪੁਰ ਵਿਖੇ ਕਥਿਤ ਤੌਰ ’ਤੇ ਨਸ਼ਾ ਵੇਚ ਰਹੇ ਲੋਕਾਂ ਨੂੰ ਰੋਕਣਾ ਇਕ ਵਿਅਕਤੀ ਨੂੰ ਉਸ ਵਾਲੇ ਭਾਰੀ ਪੈ ਗਿਆ, ਜਦੋਂ ਉਕਤ ਲੋਕਾਂ ਨੇ ਉਸਦੀ ਕੁੱਟਮਾਰ ਕਰਕੇ ਮੋਬਾਈਲ ਫੋਨ ਖੋਹ ਲਿਆ ਅਤੇ ਉਸ ਉੱਪਰ ਗੋਲੀ ਵੀ ਚਲਾ ਦਿੱਤੀ। ਹਾਲਾਂਕਿ ਪੀੜਤ ਵਿਅਕਤੀ ਨੇ ਭੱਜ ਕੇ ਆਪਣੀ ਜਾਨ ਬਚਾਈ। ਦੂਜੇ ਪਾਸੇ ਥਾਣਾ ਸਰਹਾਲੀ ਦੀ ਪੁਲਿਸ ਨੇ ਉਕਤ ਘਟਨਾ ਸਬੰਧੀ ਸੱਤ ਲੋਕਾਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਲਭਜੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਬਨਵਾਲੀਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਸਮਸ਼ਾਨਘਾਟ ਕੋਲ ਰਾਹੁਲ ਸੁੰਡੀ ਪੁੱਤਰ ਹਰਜਿੰਦਰ ਸਿੰਘ, ਗੈਰੀ ਸਿੰਘ ਪੁੱਤਰ ਕ੍ਰਿਪਾ ਸਿੰਘ, ਹਨੀ ਪੁੱਤਰ ਗੈਰੀ ਸਿੰਘ ਵਾਸੀ ਕਲੇਰ, ਦੀਪੀ ਵਾਸੀ ਡੁਗਰੀ ਅਤੇ ਤਿੰਨ ਅਣਪਛਾਤੇ ਨੌਜਵਾਨ ਨਸ਼ਾ ਵੇਚ ਰਹੇ ਸੀ। ਉਸਨੇ ਉਨ੍ਹਾਂ ਨੂੰ ਰੋਕਿਆ ਤਾਂ ਅੱਗੋ ਗਾਲੀ ਗਲੋਚ ਕਰਨ ਲੱਗ ਪਏ। ਉਸ ਨੇ ਉਨ੍ਹਾਂ ਦੀ ਵੀਡੀਓ ਬਣਾਉਣੀ ਚਾਹੀ ਤਾਂ ਉਕਤ ਲੋਕਾਂ ਨੇ ਉਸਦਾ ਮੋਬਾਈਲ ਖੋਹ ਲਿਆ ਤੇ ਉਸਦੀਆਂ ਐਨਕਾਂ ਵੀ ਤੋੜ ਦਿੱਤੀਆਂ। ਜਦੋਂਕਿ ਦੀਪੀ ਨਾਂ ਦੇ ਨੌਜਵਾਨ ਨੇ ਉਸ ਵੱਲ ਸਿੱਧੀ ਗੋਲੀ ਚਲਾਈ, ਜਿਸ ਤੋਂ ਉਹ ਭੱਜ ਕੇ ਵਾਲ-ਵਾਲ ਬਚਿਆ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਬੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਵਿਚ ਦਰਜ ਲੋਕਾਂ ਨੂੰ ਜਾਨਲੇਵਾ ਹਮਲਾ ਕਰਨ ਤੇ ਅਸਲਾ ਐਕਟ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ ਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।