ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ : 4 ਭੈਣਾਂ ਦੇ ਇਕਲੌਤੇ ਭਰਾ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ
ਮ੍ਰਿਤਕ ਦੀ ਮਾਤਾ ਕੁਲਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਦਾ ਪੁੱਤਰ ਕਾਫ਼ੀ ਸਮੇਂ ਤੋਂ ਹੈਰੋਇਨ ਸਮੇਤ ਹੋਰ ਨਸ਼ਿਆਂ ਦਾ ਆਦੀ ਸੀ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਉਸ ਨੇ ਆਪਣੇ ਨਸਾਂ ਵਿੱਚ ਨਸ਼ੇ ਦਾ ਟੀਕਾ ਲਗਾਇਆ ਜਿਸ ਤੋਂ ਬਾਅਦ ਉਹ ਬੇਹੋਸ਼ ਹੋ ਗਿਆ। ਪਰਿਵਾਰ ਵੱਲੋਂ ਤੁਰੰਤ ਉਸਨੂੰ ਇਲਾਜ ਲਈ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਬੀਤੀ ਰਾਤ ਉਸ ਦੀ ਮੌਤ ਹੋ ਗਈ।
Publish Date: Wed, 10 Jun 2026 02:36 PM (IST)
Updated Date: Wed, 10 Jun 2026 02:39 PM (IST)
ਸਰਬਜੀਤ ਸਿੰਘ ਛੀਨਾ, ਪੰਜਾਬੀ ਜਾਗਰਣ ਖਾਲੜਾ : ਕਸਬਾ ਖਾਲੜਾ ਨੇੜਲੇ ਪਿੰਡ ਅਮੀਸ਼ਾ ਤੋਂ ਇਕ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ ਜਿੱਥੇ ਚਾਰ ਭੈਣਾਂ ਦੇ ਇਕਲੌਤੇ ਨੌਜਵਾਨ ਭਰਾ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਾਛਣ ਸੁਖਵਿੰਦਰ ਸਿੰਘ ਉਰਫ਼ ਵਿੱਕੀ (25) ਵਜੋਂ ਹੋਈ ਹੈ।
ਮ੍ਰਿਤਕ ਦੀ ਮਾਤਾ ਕੁਲਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਦਾ ਪੁੱਤਰ ਕਾਫ਼ੀ ਸਮੇਂ ਤੋਂ ਹੈਰੋਇਨ ਸਮੇਤ ਹੋਰ ਨਸ਼ਿਆਂ ਦਾ ਆਦੀ ਸੀ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਉਸ ਨੇ ਆਪਣੇ ਨਸਾਂ ਵਿੱਚ ਨਸ਼ੇ ਦਾ ਟੀਕਾ ਲਗਾਇਆ ਜਿਸ ਤੋਂ ਬਾਅਦ ਉਹ ਬੇਹੋਸ਼ ਹੋ ਗਿਆ। ਪਰਿਵਾਰ ਵੱਲੋਂ ਤੁਰੰਤ ਉਸਨੂੰ ਇਲਾਜ ਲਈ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਬੀਤੀ ਰਾਤ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਉਸਦੇ ਪਤੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਸੁਖਵਿੰਦਰ ਸਿੰਘ ਆਪਣੀਆਂ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਮਿਹਨਤ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ।