ਜਸਪਾਲ ਸਿੰਘ ਜੱਸੀ, ਤਰਨਤਾਰਨ

ਜ਼ਿਲ੍ਹੇ ਦੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਜਾਗਰੂਕ ਕਰਨ ਲਈ ਤਰਨਤਾਰਨ ਦੇ ਜੀਓਜ਼ੀਜ਼ ਵੱਲੋਂ ਮੋਟਰਸਾਈਕਲ ਜਾਗਰੂਕਤਾ ਰੈਲੀ ਕੱਢੀ ਗਈ। ਇਸ ਜਾਗਰੂਕਤਾ ਰੈਲੀ ਨੂੰ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਡਿਪਟੀ ਈਐੱਸਏ ਡਾ. ਅਮਨਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਜੀਓਜ਼ੀ ਕਰਨਲ ਅਮਰਜੀਤ ਸਿੰਘ ਗਿੱਲ ਸਮੇਤ ਜ਼ਿਲ੍ਹਾ ਤਰਨਤਾਰਨ ਦੇ ਜੀਓਜ਼ੀ ਹਾਜ਼ਰ ਸਨ।

ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਮਕਸਦ ਜ਼ਿਲ੍ਹੇ ਦੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪੇ੍ਰਿਤ ਕਰਨਾ ਹੈ। ਉਨਾਂ੍ਹ ਕਿਹਾ ਨਸ਼ਿਆਂ ਖਿਲਾਫ ਅਸੀਂ ਸਾਰੇ ਬਹੁਤੇ ਦੇਰ ਤੋਂ ਵੱਡੀ ਲੜਾਈ ਲੜ ਰਹੇ ਹਾਂ ਤੇ ਸਾਨੂੰ ਉਮੀਦ ਹੈ ਕਿ ਅਸੀਂ ਸਾਰੇ ਇਕੱਠੇ ਹੋ ਕੇ ਜਲਦ ਹੀ ਇਸ ਬੁਰਾਈ ਨੂੰ ਸਮਾਜ ਵਿਚੋਂ ਖਤਮ ਕਰ ਦੇਵਾਂਗੇ। ਉਨਾਂ੍ਹ ਕਿਹਾ ਨੌਜਵਾਨ ਵਰਗ ਇਸ ਲੜਾਈ ਵਿਚ ਆਪਣਾ ਵੱਡਾ ਯੋਗਦਾਨ ਪਾ ਸਕਦਾ ਹੈ। ਨੌਜਵਾਨ ਪੀੜ੍ਹੀ ਨੂੰ ਵੱਧ ਤੋਂ ਵੱਧ ਖੇਡਾਂ ਵੱਲ ਤੇ ਆਪਣੀ ਫਿਟਨੈਸ ਵੱਲ ਧਿਆਨ ਦੇਣਾ ਚਾਹੀਦਾ ਹੈ।

ਇਹ ਮੋਟਰਸਾਈਕਲ ਰੈਲੀ ਜ਼ਿਲ੍ਹੇ ਦੀਆਂ ਵੱਖ ਵੱਖ ਥਾਵਾਂ ਤੇ ਨਸ਼ਿਆਂ ਖਿਲਾਫ ਜਾਗਰੂਕਤਾ ਦਾ ਸੰਦੇਸ਼ ਦਿੰਦੀ ਹੋਈ ਵਾਪਸ ਪਰਤੀ। ਡੀਸੀ ਨੇ ਸਮੂਹ ਜੀਓਜ਼ੀਜ ਦੀ ਇਸ ਰੈਲੀ ਨੂੰ ਆਯੋਜਿਤ ਕਰਨ ਲਈ ਸ਼ਲਾਘਾ ਕੀਤੀ ਅਤੇ ਹੋਰਨਾਂ ਨੂੰ ਵੀ ਆਪਣੇ ਆਲੇ-ਦੁਆਲੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਇਸੇ ਤਰਾਂ੍ਹ ਜਾਗਰੂਕ ਕਰਨ ਲਈ ਕਿਹਾ।