ਸਿੱਖਿਆ ਕ੍ਰਾਂਤੀ ਸਦਕਾ ਪੰਜਾਬ ਦੇ ਵਿਦਿਆਰਥੀਆਂ ਨੇ ਕੌਮੀ ਪੱਧਰ ’ਤੇ ਮਾਰੀਆਂ ਮੱਲਾਂ : ਸੰਧੂ
ਸਿੱਖਿਆ ਪ੍ਰਣਾਲੀ ਦੇ ਇਸ ਨਵੇਂ ਰੂਪ ਨੇ ਠੋਸ, ਸਕਾਰਾਤਮਕ ਤੇ ਪਰਿਵਰਤਨਸ਼ੀਲ ਨਤੀਜੇ ਪ੍ਰਦਾਨ ਕਰਦਿਆਂ ਅਕਾਦਮਿਕ ਉੱਤਮਤਾ ਲਈ ਕੌਮੀ ਪੱਧਰ ਉੱਤੇ ਨਵੇਂ ਮਾਪਦੰਡ ਕਾਇਮ ਕੀਤੇ ਹਨ।
Publish Date: Sun, 11 Jan 2026 08:24 PM (IST)
Updated Date: Mon, 12 Jan 2026 04:18 AM (IST)

ਪੱਤਰ ਪ੍ਰੇਰਕ•,ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਸਰਕਾਰ ਵੱਲੋਂ ਲੰਘੇ ਸਾਲ ’ਚ ਕੀਤੀਆਂ ਅਹਿਮ ਪਹਿਲਕਦਮੀਆਂ ਸਦਕਾ ਪੰਜਾਬ ਵਿਚ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਮਿਲਿਆ ਹੈ। ਸਿੱਖਿਆ ਪ੍ਰਣਾਲੀ ਦੇ ਇਸ ਨਵੇਂ ਰੂਪ ਨੇ ਠੋਸ, ਸਕਾਰਾਤਮਕ ਤੇ ਪਰਿਵਰਤਨਸ਼ੀਲ ਨਤੀਜੇ ਪ੍ਰਦਾਨ ਕਰਦਿਆਂ ਅਕਾਦਮਿਕ ਉੱਤਮਤਾ ਲਈ ਕੌਮੀ ਪੱਧਰ ਉੱਤੇ ਨਵੇਂ ਮਾਪਦੰਡ ਕਾਇਮ ਕੀਤੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਜਿਹੇ ਕਲਾਸਰੂਮ ਸਿਰਜੇ ਜਾ ਰਹੇ ਹਨ ਜਿੱਥੇ ਆਤਮਵਿਸ਼ਵਾਸ ਤੇ ਨਵੀਨਤਾ ਰਾਹੀਂ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਕਰਦਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਸਮਰੱਥ ਬਣਾਉਣਾ ਹੈ ਜੋ ਸੂਬਾ ਸਰਕਾਰ ਦੀ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਵਾਲੀ ਸੰਪੂਰਨ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਨੇ ਸਿੱਖਿਆ ਖੇਤਰ ਵਿਚ ਅਹਿਮ ਸਕਾਰਾਤਮਕ ਬਦਲਾਅ ਲਿਆਂਦੇ ਹਨ। ਨੈਸ਼ਨਲ ਅਚੀਵਮੈਂਟ ਸਰਵੇ ਐੱਨਏਐੱਸ ਵਿਚ ਸਿਖਰਲੇ ਰੈਂਕ ਨੂੰ ਬਰਕਰਾਰ ਰੱਖਣਾ ਇਹ ਸਾਬਤ ਕਰਦਾ ਹੈ ਕਿ ਜ਼ਮੀਨੀ ਪੱਧਰ ’ਤੇ ਬਿਹਤਰ ਸਿੱਖਿਆ ਪ੍ਰਦਾਨ ਕਰਨ ਦੇ ਨਤੀਜੇ ਹੁਣ ਪੰਜਾਬ ਦਾ ਮਿਆਰ ਬਣ ਗਏ ਹਨ। ਵਿਧਾਇਕ ਸੰਧੂ ਨੇ ਕਿਹਾ ਕਿ ਇਸ ਬਦਲਾਅ ਦਾ ਸਭ ਤੋਂ ਵੱਡਾ ਸਬੂਤ ਕੌਮੀ ਪੱਧਰ ’ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਤੋਂ ਮਿਲਦਾ ਹੈ ਜਿਨ੍ਹਾਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਰਿਕਾਰਡ 265 ਵਿਦਿਆਰਥੀਆਂ ਨੇ ਜੇਈਈ ਮੇਨਜ਼ ਪ੍ਰੀਖਿਆ ਪਾਸ ਕੀਤੀ, 45 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਪ੍ਰੀਖਿਆ ਅਤੇ 847 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ। ਇਨ੍ਹਾਂ ਨਤੀਜਿਆਂ ਤੋਂ ਇਹ ਸਾਬਤ ਹੁੰਦਾ ਹੈ ਕਿ ਹੁਣ ਸਰਕਾਰੀ ਸਕੂਲ ਦੇਸ਼ ਦੇ ਚੋਟੀ ਦੇ ਅਹੁਦਿਆਂ ਨੂੰ ਹਾਸਲ ਕਰਨ ਲਈ ਵਿਦਿਆਰਥੀਆਂ ਨੂੰ ਪ੍ਰਮੁੱਖ ਮੰਚ ਪ੍ਰਦਾਨ ਕਰਦੇ ਹਨ। ਤਰਨਤਾਰਨ ਹਲਕੇ ਦੀ ਗੱਲ ਕਰਦਿਆਂ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਤਹਿਤ ਹਲਕੇ ਦੇ ਲਗ ਭਗ ਸਾਰੇ ਸਕੂਲਾਂ ਦੇ ਨਵੀਨੀਕਰਨ ਦੇ ਕਾਰਜ ਹੋ ਚੁੱਕੇ ਹਨ ਅਤੇ ਸਰਕਾਰੀ ਸਕੂਲਾਂ ’ਚ ਸਿੱਖਿਆ ਦੇ ਮਿਆਰ ਵਿਚ ਵੀ ਚੌਖਾ ਵਾਧਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਸ ਹ ਲਕੇ ਅੰਦਰ ਵਿਕਾਸ ਦੀ ਕੋਈ ਕਮੀਂ ਨਹੀਂ ਛੱਡੀ ਜਾਵੇਗੀ। ਕੈਪਸ਼ਨ- ਹਰਮੀਤ ਸਿੰਘ ਸੰਧੂ ਵਿਧਾਇਕ ਤਰਨਤਾਰਨ।