- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਭਿੱਖੀਵਿੰਡ ਸਥਿਤ ਬੀ.ਐੱਸ.ਐੱਫ. ਕੈਂਪ ਦੇ ਨਜ਼ਦੀਕ ਦੇਰ ਰਾਤ ਕਰੀਬ ਦੋ ਵਜੇ ਉਸ ਵੇਲੇ ਵਾਪਰਿਆ, ਜਦੋਂ ਇੱਕ ਮੋਟਰਸਾਈਕਲ ਅਤੇ ਐਕਟਿਵਾ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ, ਇਸ ਭਿਆਨਕ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਤਿੰਨੋਂ ਨਾਬਾਲਗਾਂ ਦੀ ਪਛਾਣ ਕਰ ਲਈ ਗਈ ਹੈ।

ਰਾਜਨ ਚੋਪੜਾ,ਪੰਜਾਬੀ ਜਾਗਰਣ, ਭਿੱਖੀਵਿੰਡ: ਤਰਨਤਾਰਨ ਜ਼ਿਲ੍ਹੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਚੱਲ ਰਹੇ ਸਾਲਾਨਾ ਜੋੜ ਮੇਲੇ 'ਚ ਜਾ ਰਹੇ ਤਿੰਨ ਨਾਬਾਲਗਾਂ ਦੀ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋਣ ਦਾ
ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਭਿੱਖੀਵਿੰਡ ਸਥਿਤ ਬੀ.ਐੱਸ.ਐੱਫ. ਕੈਂਪ ਦੇ ਨਜ਼ਦੀਕ ਦੇਰ ਰਾਤ ਕਰੀਬ ਦੋ ਵਜੇ ਉਸ ਵੇਲੇ ਵਾਪਰਿਆ, ਜਦੋਂ ਇੱਕ ਮੋਟਰਸਾਈਕਲ ਅਤੇ ਐਕਟਿਵਾ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ, ਇਸ ਭਿਆਨਕ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਤਿੰਨੋਂ ਨਾਬਾਲਗਾਂ ਦੀ ਪਛਾਣ ਕਰ ਲਈ ਗਈ ਹੈ। ਮ੍ਰਿਤਕਾਂ ਵਿੱਚ ਅਭਿਜੋਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਪਿੰਡ ਮਾੜੀ ਮੇਘਾ, ਹਰਮਨ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਚੇਲਾ ਕਲੋਨੀ, ਭਿੱਖੀਵਿੰਡ ਅਤੇ ਰਵੀ ਸਿੰਘ ਪੁੱਤਰ ਸਾਹਿਬ ਸਿੰਘ ਨਵਾਸੀ ਕਲਸੀਆਂ ਕਲਾਂ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।