ਤਰਨਤਾਰਨ ਦੀਆਂ 4 ਗ੍ਰਾਮ ਪੰਚਾਇਤਾਂ ਲਈ ਚੋਣ ਬਿਗਲ ਵੱਜਿਆ: ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ, 18 ਜਨਵਰੀ ਨੂੰ ਪੈਣਗੀਆਂ ਵੋਟਾਂ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੇਪਰ 5 ਜਨਵਰੀ ਤੋਂ 8 ਜਨਵਰੀ ਨੂੰ ਬਾਅਦ ਦੁਪਹਿਰ 3 ਵਜੇ ਤੱਕ ਦਾਖ਼ਲ ਕੀਤੇ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 9 ਜਨਵਰੀ ਦਿਨ ਸ਼ੁੱਕਰਵਾਰ ਨੂੰ ਨਾਮਜ਼ਦਗੀ ਪੇਪਰਾਂ ਦੀ ਪੜਤਾਲ ਹੋਵੇਗੀ ਅਤੇ 10 ਜਨਵਰੀ ਨੂੰ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।
Publish Date: Mon, 05 Jan 2026 01:45 PM (IST)
Updated Date: Mon, 05 Jan 2026 01:51 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਤਰਨਤਾਰਨ : ਪੰਜਾਬ ਰਾਜ ਚੋਣ ਕਮਿਸ਼ਨ ਵਲੋਂ 5 ਜਨਵਰੀ ਨੂੰ ਜ਼ਿਲ੍ਹੇ ਦੀਆਂ 4 ਗ੍ਰਾਮ ਪੰਚਾਇਤਾਂ ਕਾਜ਼ੀਕੋਟ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਮਾੜੀ ਕੰਬੋਕੇ ਵਿਖੇ ਪੰਚਾਇਤੀ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਸ ਦੇ ਨਾਲ ਹੀ 5 ਜਨਵਰੀ ਤੋਂ ਇਨ੍ਹਾਂ ਪੰਚਾਇਤਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅਮਲ ਸ਼ੁਰੂ ਹੋ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਹੁਲ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜ਼ਿਲ੍ਹੇ ਦੀਆਂ 4 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਜਿਸ ਸਬੰਧੀ 5 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ। ਇਹ ਚੋਣ ਬਲਾਕ ਤਰਨਤਾਰਨ ਦੀਆਂ ਤਿੰਨ ਗਰਾਮ ਪੰਚਾਇਤਾਂ ਕਾਜ਼ੀਕੋਟ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਬਲਾਕ ਭਿੱਖੀਵਿੰਡ ਦੀ ਇਕ ਪੰਚਾਇਤ ਮਾੜੀ ਕੰਬੋਕੇ ਵਿਖੇ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੇਪਰ 5 ਜਨਵਰੀ ਤੋਂ 8 ਜਨਵਰੀ ਨੂੰ ਬਾਅਦ ਦੁਪਹਿਰ 3 ਵਜੇ ਤੱਕ ਦਾਖ਼ਲ ਕੀਤੇ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 9 ਜਨਵਰੀ ਦਿਨ ਸ਼ੁੱਕਰਵਾਰ ਨੂੰ ਨਾਮਜ਼ਦਗੀ ਪੇਪਰਾਂ ਦੀ ਪੜਤਾਲ ਹੋਵੇਗੀ ਅਤੇ 10 ਜਨਵਰੀ ਨੂੰ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।
ਉਨ੍ਹਾਂ ਦੱਸਿਆ ਕਿ 18 ਜਨਵਰੀ ਦਿਨ ਐਤਵਾਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਉਪਰੋਕਤ ਗ੍ਰਾਮ ਪੰਚਾਇਤਾਂ ਲਈ ਵੋਟਾਂ ਪੈਣਗੀਆਂ। ਉਨ੍ਹਾਂ ਕਿਹਾ ਕਿ ਵੋਟਾਂ ਪੈਣ ਤੋਂ ਬਾਅਦ ਉਥੇ ਹੀ ਪੋਲਿੰਗ ਸੈਂਟਰਾਂ ਵਿਚ ਵੋਟਾਂ ਦੀ ਗਿਣਤੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 5 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਚੋਣਾਂ ਮੁਕੰਮਲ ਹੋਣ ਤੱਕ ਸੰਬੰਧਿਤ ਗਰਾਮ ਪੰਚਾਇਤਾਂ ਦੇ ਖੇਤਰ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਰਹੇਗਾ।