ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਇਕਾਈ ਤਰਨਤਾਰਨ ਦੀ ਹੋਈ ਚੋਣ, ਬਲਦੇਵ ਸਿੰਘ ਬਸਰਾ ਬਣੇ ਸਰਪ੍ਰਸਤ
ਰਵਿੰਦਰਜੀਤ ਸਿੰਘ ਪੰਨੂ ਨੇ ਬੋਲਦਿਆਂ ਕਿਹਾ ਕਿ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦਿਆਂ ਤੇ ਸਰਕਾਰ ਡਾਂਗਾਂ ਵਰ੍ਹਾ ਰਹੀ ਹੈ।
Publish Date: Sun, 29 Mar 2026 04:10 PM (IST)
Updated Date: Mon, 30 Mar 2026 04:00 AM (IST)

ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਅਧਿਆਪਕ ਦਲ ਦੀ ਚੋਣ ਸੂਬਾ ਪ੍ਰਧਾਨ ਬਾਜ ਸਿੰਘ ਖਹਿਰਾ, ਕਨਵੀਨਰ ਰਵਿੰਦਰਜੀਤ ਸਿੰਘ ਪੰਨੂ ਗੁਰਦਾਸਪੁਰ ਤੇ ਸੁਖਦਿਆਲ ਸਿੰਘ ਜੰਡ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਦੀ ਨਿਗਰਾਨੀ ਹੇਠ ਗਾਂਧੀ ਪਾਰਕ ਹੋਈ। ਜਿਸ ’ਚ ਬਾਜ ਸਿੰਘ ਖਹਿਰਾ ਨੇ ਬੋਲਦਿਆਂ ਜਥੇਬੰਦੀ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਤੇ ਸਰਕਾਰ ਜਿਸ ਤਰ੍ਹਾਂ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ, ਉਸ ਤੋਂ ਜਾਣੂੰ ਕਰਵਾਇਆ ਕਿ ਪੁਰਾਣੀ ਪੈਨਸ਼ਨ ਦਾ ਵਾਅਦਾ ਕਰ ਕੇ ਬਹਾਲ ਨਹੀਂ ਕੀਤਾ ਗਿਆ, ਡੀਏ ਨਹੀਂ ਦਿੱਤਾ ਜਾ ਰਿਹਾ, ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ’ਚ ਮਰਜ਼ ਨਹੀਂ ਕੀਤਾ ਗਿਆ ਤੇ ਨਾ ਹੀ ਛੇਵਾਂ ਪੇ-ਕਮਿਸ਼ਨ ਦਿੱਤਾ ਗਿਆ। ਕੱਚੇ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ, 37 ਤਰ੍ਹਾਂ ਦੇ ਭੱਤੇ ਬੰਦ ਕੀਤੇ ਗਏ ਹਨ, ਜਿਨ੍ਹਾਂ ਨੂੰ ਬਹਾਲ ਨਹੀਂ ਕੀਤਾ ਜਾ ਰਿਹਾ। ਇਸ ਦੇ ਨਾਲ ਹੀ ਪਹਿਲੀ ਜ਼ਿਲ੍ਹਾ ਕਮੇਟੀ ਨੂੰ ਭੰਗ ਕਰ ਦਿੱਤਾ ਗਿਆ ਤੇ ਨਵੀਂ ਜ਼ਿਲ੍ਹਾ ਕਮੇਟੀ ਬਣਾਉਣ ਦੀ ਇਜਾਜ਼ਤ ਦਿੱਤੀ ਗਈ। ਇਸ ਮੌਕੇ ਰਵਿੰਦਰਜੀਤ ਸਿੰਘ ਪੰਨੂ ਨੇ ਬੋਲਦਿਆਂ ਕਿਹਾ ਕਿ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦਿਆਂ ਤੇ ਸਰਕਾਰ ਡਾਂਗਾਂ ਵਰ੍ਹਾ ਰਹੀ ਹੈ। ਸੁਖਦਿਆਲ ਸਿੰਘ ਜੰਡ ਨੇ ਇਕਜੁੱਟ ਹੋ ਕੇ ਸੰਘਰਸ਼ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਰਬਸੰਮਤੀ ਨਾਲ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ। ਜਿਸ ’ਚ ਬਲਦੇਵ ਸਿੰਘ ਬਸਰਾ ਜ਼ਿਲ੍ਹਾ ਸਰਪ੍ਰਸਤ, ਰਾਜਦੀਪ ਸਿੰਘ ਜੌਹਲ ਜ਼ਿਲ੍ਹਾ ਪ੍ਰਧਾਨ, ਸ਼ਿੰਗਾਰਾ ਸਿੰਘ ਜਨਰਲ ਸਕੱਤਰ, ਕੁਲਦੀਪ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸੁਰਿੰਦਰਪਾਲ ਸਿੰਘ ਦਿਆਲ ਸੀਨੀਅਰ ਮੀਤ ਪ੍ਰਧਾਨ, ਰੁਪਿੰਦਰ ਸਿੰਘ ਕੈਰੋਂ ਮੀਤ ਪ੍ਰਧਾਨ, ਮਲਕੀਤ ਸਿੰਘ ਵਿੱਤ ਸਕੱਤਰ ਚੁਣੇ ਗਏ। ਇਸ ਮੌਕੇ ਵੱਡੀ ਗਿਣਤੀ ’ਚ ਅਧਿਆਪਕਾਂ ਨੇ ਭਾਗ ਲਿਆ ਜਿਸ ’ਚ ਪੁਸ਼ਪਿੰਦਰ ਸਿੰਘ ਪਲਾਸੌਰ, ਹਰਜੀਤ ਸਿੰਘ, ਹਰਭਿੰਦਰ ਸਿੰਘ, ਪਰਮਿੰਦਰ ਸਿੰਘ ਨਾਗੀ, ਸਰੂਪ ਸਿੰਘ ਸਮਰਾ, ਅਰਵਿੰਦਰ ਸਿੰਘ, ਮਨਦੀਪ ਸਿੰਘ, ਅਵਤਾਰ ਸਿੰਘ ਰਟੌਲ, ਦਲਜੀਤ ਸਿੰਘ ਠਰੂ, ਨਰੇਸ਼ ਕੁਮਾਰ, ਪਰਵਿੰਦਰ ਸਿੰਘ, ਜਸਬੀਰ ਸਿੰਘ, ਰਣਜੀਤ ਸਿੰਘ, ਗੁਰਸ਼ਰਨ ਸਿੰਘ, ਗੁਰਸੇਵਕ ਸਿੰਘ, ਮਨਜੀਤ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ, ਸੰਦੀਪ ਸਿੰਘ, ਹਰਚਰਨਕੰਵਲ ਸਿੰਘ, ਪ੍ਰਭਦੀਪ ਸਿੰਘ, ਗੁਰਬਰਿੰਦਰ ਸਿੰਘ ਕੱਲਾ, ਪਲਵਿੰਦਰ ਸਿੰਘ, ਜਸਕਰਨ ਸਿੰਘ, ਨਵਦੀਪ ਸਿੰਘ, ਪ੍ਰਗਟ ਸਿੰਘ, ਕੁਲਰਾਜਬੀਰ ਸਿੰਘ, ਗੁਰਅਵਤਾਰ ਸਿੰਘ, ਰਾਜਬੀਰ ਸਿੰਘ, ਸੁਖਜਿੰਦਰ ਸਿੰਘ, ਅਵਤਾਰ ਸਿੰਘ, ਸੰਤ ਕਰਮਜੀਤ ਸਿੰਘ, ਜਤਿੰਦਰ ਸਿੰਘ, ਗੁਰਜਿੰਦਰ ਸਿੰਘ, ਧੀਰਜ ਕੁਮਾਰ, ਗੁਰਮੇਲ ਸਿੰਘ, ਦੀਪਕ ਕੁਮਾਰ, ਹਰਪ੍ਰੀਤ ਸਿੰਘ, ਜਸਵੰਤ ਸਿੰਘ, ਸਾਹਿਬ ਸਿੰਘ, ਰਛਪਾਲ ਸਿੰਘ, ਸੁਖਵਿੰਦਰ ਸਿੰਘ ਆਦਿ ਸ਼ਾਮਲ ਸਨ।