ਸੰਗਤਾਂ ਨੂੰ ਘਰ-ਘਰ ਜਾ ਕੇ ਸਹਿਜ ਪਾਠ ਅਤੇ ਅੰਮ੍ਰਿਤਪਾਨ ਕਰਨ ਲਈ ਪ੍ਰੇਰਿਆ
ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਘਰ ’ਚ ਵਿਆਖਿਆ ਸਹਿਤ ਆਪ ਹੀ ਕਰਨਾ ਚਾਹੀਦਾ ਹੈ
Publish Date: Sat, 25 Apr 2026 07:45 PM (IST)
Updated Date: Sun, 26 Apr 2026 04:17 AM (IST)
ਸਰਬਜੀਤ ਸਿੰਘ ਛੀਨਾ•,ਪੰਜਾਬੀ ਜਾਗਰਣ, ਖਾਲੜਾ : ਆਸਟਰੇਲੀਆ ਤੋਂ ਭਾਈ ਜਤਿੰਦਰ ਸਿੰਘ ਵੱਲੋਂ ਚਲਾਈ ਜਾ ਰਹੀ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਤਹਿਤ ਪਿੰਡ ਖਾਲੜਾ ਤੇ ਆਸ-ਪਾਸ ਦੇ ਪਿੰਡਾਂ ’ਚ ਮੁੱਖ ਸੇਵਾਦਾਰ ਭਾਈ ਮਨਜੀਤ ਸਿੰਘ ਦੀ ਅਗਵਾਈ ਹੇਠ ਸਮੁੱਚੀ ਟੀਮ ਵੱਲੋਂ ਘਰ-ਘਰ ਜਾ ਕੇ ਸੰਗਤਾਂ ਨੂੰ ਸਹਿਜ ਪਾਠ ਤੇ ਅੰਮ੍ਰਿਤਪਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਘਰ ’ਚ ਵਿਆਖਿਆ ਸਹਿਤ ਆਪ ਹੀ ਕਰਨਾ ਚਾਹੀਦਾ ਹੈ ਤਾਂ ਜੋ ਅਸੀ ਗੁਰਬਾਣੀ ਅਨੁਸਾਰ ਆਪਣੇ ਜੀਵਨ ਨੂੰ ਸੁਚੱਜਾ ਬਣਾ ਸਕੀਏ। ਇਸ ਮੌਕੇ ਉਨ੍ਹਾਂ ਵੱਲੋਂ ਬੱਚਿਆਂ, ਨੌਜਵਾਨਾਂ ਤੇ ਬਜ਼ੁਰਗਾਂ ਨੂੰ ਸਿੱਖ ਇਤਿਹਾਸ ਤੇ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਭਾਈ ਮਨਜੀਤ ਸਿੰਘ ਨੇ ਕਿਹਾ ਕਿ ਐਤਵਾਰ ਨੂੰ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਦੀਪ ਸਿੰਘ ਪਹੁਵਿੰਡ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਜਿਸ ’ਚ ਵੱਧ ਤੋਂ ਵੱਧ ਗਿਣਤੀ ’ਚ ਖੰਡੇ ਬਾਟੇ ਦਾ ਅੰਮ੍ਰਿਤ ਲਈ ਸੰਗਤਾਂ ਨੂੰ ਬੇਨਤੀ ਕੀਤੀ ਗਈ। ਇਸ ਮੌਕੇ ਬੀਬੀ ਰਮਨਦੀਪ ਕੌਰ, ਸਮਾਜ ਸੇਵੀ ਸਤਨਾਮ ਸਿੰਘ ਜੰਡ, ਭਾਈ ਬਾਜ ਸਿੰਘ, ਭਾਈ ਨਿਰਮਲ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ।