24 ਦੀ ਦਿੜ੍ਹਬਾ ਰੈਲੀ ’ਚ ਪਰਿਵਾਰਾਂ ਸਮੇਤ ਸ਼ਿਰਕਤ ਕਰਨਗੇ ਇਨਲਿਸਟਮੈਂਟ/ਆਊਟਸੋਰਸ ਵਰਕਰ
ਜਾਬ ਸਰਕਾਰ ਤੇ ਵਿਭਾਗੀ ਮੈਨੇਜਮੈਂਟ ਲਾਰੇ ਲਾ ਕੇ ਸਮਾਂ ਲੰਘਾ ਰਹੀ ਹੈ।
Publish Date: Wed, 21 Jan 2026 06:06 PM (IST)
Updated Date: Thu, 22 Jan 2026 04:06 AM (IST)

ਦਲਜਿੰਦਰ ਸਿੰਘ•,ਪੰਜਾਬੀ ਜਾਗਰਣ, ਅਲਗੋਂ ਕੋਠੀ : ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਅਮਰਕੋਟ ਬ੍ਰਾਂਚ ਦੇ ਪ੍ਰਧਾਨ ਸੰਦੀਪ ਕੁਮਾਰ, ਕੇਵਲ ਸਿੰਘ ਜ਼ਿਲ੍ਹਾ ਆਗੂ, ਜਰਨਲ ਸਕੱਤਰ ਬਲਜਿੰਦਰ ਸਿੰਘ, ਬ੍ਰਾਂਚ ਖ਼ਜ਼ਾਨਚੀ ਨਿਰਮਲ ਸਿੰਘ ਦੀ ਅਗਵਾਈ ’ਚ ਅਮਰਕੋਟ ਵਿਖੇ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਸਰਕਾਰ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ’ਤੇ ਫੀਲਡ ਤੇ ਦਫ਼ਤਰਾਂ ’ਚ ਪੱਕੇ ਮੁਲਾਜ਼ਮਾਂ ਵਾਂਗ ਇਨਲਿਸਟਮੈਂਟ ਤੇ ਆਊਟਸੋਰਸ ਠੇਕਾ ਆਧਾਰਿਤ ਵਰਕਰ ਪਿਛਲੇ 15 ਤੋਂ 20 ਸਾਲਾਂ ਤੋਂ ਇਕ ਵਰਕਰ ਦੇ ਰੂਪ ’ਚ ਲਗਾਤਾਰ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਨੂੰ ਤਜਰਬੇ ਦੇ ਆਧਾਰ ’ਤੇ ਸਬੰਧਿਤ ਵਿਭਾਗ ’ਚ ਮਰਜ਼ ਕਰ ਕੇ ‘ਪੱਕੇ ਰੁਜ਼ਗਾਰ’ ਦਾ ਪ੍ਰਬੰਧ ਕਰਨ ਸਮੇਤ ਹੱਕੀ ਤੇ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਮੰਗ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਮੰਗ ਕੀਤੀ ਜਾ ਰਹੀ ਹੈ ਪਰ ਪੰਜਾਬ ਸਰਕਾਰ ਤੇ ਵਿਭਾਗੀ ਮੈਨੇਜਮੈਂਟ ਲਾਰੇ ਲਾ ਕੇ ਸਮਾਂ ਲੰਘਾ ਰਹੀ ਹੈ। ਇਸ ਮੌਕੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵਿਧਾਨ ਸਭਾ ਹਲਕੇ ਦੀ ਦਿੜ੍ਹਬਾ ਦੀ ਅਨਾਜ ਮੰਡੀ ’ਚ 24 ਜਨਵਰੀ ਨੂੰ ਹੋਣ ਜਾ ਰਹੀ ਰੈਲੀ ’ਚ ਬ੍ਰਾਂਚ ਅਮਰਕੋਟ ਤੋਂ ਪਰਿਵਾਰਾਂ, ਬੱਚਿਆਂ ਸਮੇਤ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਜਸਵਿੰਦਰ ਸਿੰਘ, ਗੁਰਸਾਹਿਬ ਸਿੰਘ, ਵਿਲੀਅਮ ਮਸੀਹ, ਗੁਰਪ੍ਰੀਤ ਚੀਮਾ, ਸੁਖਵਿੰਦਰ ਸਿੰਘ ਤੂਤ ਆਦਿ ਹਾਜ਼ਰ ਸਨ।