ਪਿੰਡ ਚੀਮਾ ਕਲਾਂ ’ਚ ਮਾਘੀ ਦੇ ਦਿਹਾੜੇ ‘ਤੇ ਗੁਰਦੁਆਰਾ ਸਿੰਘ ਸਭਾ ਸਾਹਿਬ ’ਚ ਕਰਵਾਏ ਸਮਾਗਮ
ਇਲਾਕਾ ਨਿਵਾਸੀਆਂ ਵੱਲੋਂ ਬਹੁਤ ਹੀ ਸ਼ਰਧਾ ਨਾਲ ‘‘ਸਤਿਨਾਮ ਵਾਹਿਗੁਰੂ’’ ਦਾ ਜਾਪ ਕੀਤਾ ਗਿਆ ਅਤੇ ਪਿੰਡ ਦੇ ਨੌਜਵਾਨਾਂ ਵੱਲੋਂ ਬੜੀ ਸ਼ਰਧਾ ਤੇ ਭਾਵਨਾ ਨਾਲ ਸੇਵਾ ਕੀਤੀ ਗਈ।
Publish Date: Wed, 14 Jan 2026 07:26 PM (IST)
Updated Date: Thu, 15 Jan 2026 04:10 AM (IST)
ਸਤਨਾਮ ਚੀਮਾ•,ਪੰਜਾਬੀ ਜਾਗਰਣ, ਘਰਿਆਲਾ : ਹਲਕਾ ਪੱਟੀ ਅਧੀਨ ਆਉਂਦੇ ਪਿੰਡ ਚੀਮਾ ਕਲਾਂ ਵਿਖੇ ਮਾਘੀ ਦੇ ਸ਼ੁਭ ਮੌਕੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਦੌਰਾਨ ਪਿੰਡ ਨਿਵਾਸੀਆਂ ਵੱਲੋਂ ਬੜੀ ਸ਼ਰਧਾ ਤੇ ਭਾਵਨਾ ਨਾਲ ਸੇਵਾ ਨਿਭਾਈ ਗਈ। ਜਿਸ ਦੌਰਾਨ ਚਾਹ-ਪਕੌੜੇ ਤੇ ਦਾਲ-ਫੁਲਕੇ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਲਾਕਾ ਨਿਵਾਸੀਆਂ ਵੱਲੋਂ ਬਹੁਤ ਹੀ ਸ਼ਰਧਾ ਨਾਲ ‘‘ਸਤਿਨਾਮ ਵਾਹਿਗੁਰੂ’’ ਦਾ ਜਾਪ ਕੀਤਾ ਗਿਆ ਅਤੇ ਪਿੰਡ ਦੇ ਨੌਜਵਾਨਾਂ ਵੱਲੋਂ ਬੜੀ ਸ਼ਰਧਾ ਤੇ ਭਾਵਨਾ ਨਾਲ ਸੇਵਾ ਕੀਤੀ ਗਈ। ਇਸ ਮੌਕੇ ਚਰਨ ਸਿੰਘ ਸਰਪੰਚ, ਦਿਲਬਾਗ ਸਿੰਘ ਸਰਪੰਚ, ਜਵਾਹਰ ਸਿੰਘ ਸ਼ਾਹ, ਸਿਮਰਨਜੀਤ ਸਿੰਘ ਸ਼ਾਹ, ਜਪਜੀਤ ਸਿੰਘ, ਨਰਿੰਦਰ ਸਿੰਘ ਡਾਲੀ, ਹਰਪ੍ਰੀਤ ਸਿੰਘ ਹੈਪੀ, ਨੰਬਰਦਾਰ ਪਟੇਲ ਸਿੰਘ, ਬਾਬਾ ਹਰਭਜਨ ਸਿੰਘ, ਜਗਜੀਤ ਸਿੰਘ, ਰਾਜਾ, ਜੈਬੀਰ ਤੇ ਹੋਰ ਵੀ ਸੰਗਤ ਹਾਜ਼ਰ ਸੀ।